ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ‘ਤੇ ਅੰਮ੍ਰਿਤਸਰ ਦੇ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਏ ਜਾਣ ‘ਤੇ ਅੰਮ੍ਰਿਤਸਰ ਦੇ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ 

ਅੰਮ੍ਰਿਤਸਰ, 27 ਜਨਵਰੀ: ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਦੀ ਦੁਪਹਿਰ ਇੱਕ ਨੌਜਵਾਨ ਨੇ ਥਾਣੇ ਤੋਂ 150 ਕਦਮਾਂ ਦੀ ਦੂਰੀ ’ਤੇ ਸਥਿਤ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਹਥੌੜੇ ਨਾਲ ਵਾਰ ਕਰ ਦਿੱਤਾ ਅਤੇ ਉੱਥੇ ਬਣੀ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾ ਦਿੱਤੀ। ਜਦੋਂ ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਨੂੰ ਦੇਖਿਆ ਤਾਂ ਉਨ੍ਹਾਂ ਨੇ ਨੌਜਵਾਨ ਨੂੰ ਫੜ ਲਿਆ। ਮਾਮਲਾ ਵਧਣ 'ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਐਸਸੀ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ ਅਤੇ ਧਰਨਾ ਲਗਾ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਏਆਈਜੀ ਜੇਐਸ ਵਾਲੀਆ, ਏਡੀਸੀਪੀ ਵਿਸ਼ਾਲਜੀਤ ਸਿੰਘ, ਏਸੀਪੀ ਜਸਪਾਲ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਸ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਦੀਆਂ ਵੱਖ-ਵੱਖ ਜਥੇਬੰਦੀਆਂ, ਰਾਜਨੀਤਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕਰਕੇ ਇਸ ਸਾਜਿਸ਼ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਿਹੜੇ ਵੀ ਸ਼ਰਾਰਤੀ ਅਨਸਰਾਂ ਵਲੋਂ ਇਹ ਘਟਨਾ ਕੀਤੀ ਗਈ ਹੈ, ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਨਾ ਦਿੱਤੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Share this post