ਉੱਚ ਅਦਾਲਤ ਦੇ ਵਕੀਲ ਦੀ ਕਾਰ ਹਾਦਸੇ ਦਾ ਹੋਈ ਸ਼ਿਕਾਰ, ਪਰਿਵਾਰ ਦੇ 4 ਜੀਆਂ ਦੀ ਮੌਤ।
ਉੱਚ ਅਦਾਲਤ ਦੇ ਵਕੀਲ ਦੀ ਕਾਰ ਹਾਦਸੇ ਦਾ ਹੋਈ ਸ਼ਿਕਾਰ, ਪਰਿਵਾਰ ਦੇ 4 ਜੀਆਂ ਦੀ ਮੌਤ।
27 ਜਨਵਰੀ: ਮਹਾਂਕੁੰਭ ’ਚੋਂ ਇਸ਼ਨਾਨ ਕਰਕੇ ਵਾਪਸ ਆ ਰਹੇ ਉੱਚ ਅਦਾਲਤ ਦੇ ਇੱਕ ਵਕੀਲ ਦੀ ਕਾਰ ਆਗਰਾ ਦੇ ਫਤਿਹਾਬਾਦ ਵਿੱਚ ਲਖਨਊ ਐਕਸਪ੍ਰੈਸਵੇਅ 'ਤੇ ਸੋਮਵਾਰ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਕਿਹਾ ਜਾ ਰਿਹਾ ਹੈ ਕਿ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਦੂਜੀ ਲੇਨ ਵਿੱਚ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਹੋਈ ਕਿ ਕਾਰ ਵਿੱਚ ਸਵਾਰ ਪੂਰੇ ਪਰਿਵਾਰ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਕਾਰ ਵਿੱਚ ਫਸੇ ਪਰਿਵਾਰ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਪਛਾਣ ਤੋਂ ਬਾਅਦ, ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦਿੱਲੀ ਦੇ ਉੱਤਮ ਨਗਰ ਦੇ ਰਹਿਣ ਵਾਲੇ ਓਮ ਪ੍ਰਕਾਸ਼ ਆਰੀਆ ਦਿੱਲੀ ਹਾਈ ਕੋਰਟ ਵਿੱਚ ਵਕੀਲ ਸਨ। ਉਹ ਆਪਣੀ ਕਾਰ ਵਿੱਚ ਆਪਣੇ ਪਰਿਵਾਰ ਨਾਲ ਕੁੰਭ ਇਸ਼ਨਾਨ ਲਈ ਗਏ ਸੀ। ਨਹਾਉਣ ਤੋਂ ਬਾਅਦ, ਆਪਣੀ ਪਤਨੀ ਪੂਰਨਿਮਾ ਸਿੰਘ (34), ਧੀ ਅਹਾਨਾ (12) ਅਤੇ ਪੁੱਤਰ ਵਿਨਾਇਕ (4) ਨਾਲ ਵਾਪਸ ਆ ਰਹੇ ਸੀ। ਇਸ ਦੌਰਾਨ ਇਹ ਹਾਦਮਾ ਵਾਪਰਿਆ।