ਵਿਕਰਮਜੀਤ ਸਿੰਘ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ
ਵਿਕਰਮਜੀਤ ਸਿੰਘ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ
ਚੰਡੀਗੜ੍ਹ, 27 ਜਨਵਰੀ: ਵਿਕਰਮਜੀਤ ਸਿੰਘ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਅਦਾਲਤ ਨੇ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਉੱਤੇ ਭਾਰੀ ਜੁਰਮਾਨਾ ਵੀ ਲਗਾਇਆ ਹੈ। ਦੋਸ਼ੀਆਂ ਵਿੱਚ ਅਜੇ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲੱਠ ਸ਼ਾਮਲ ਹਨ।
ਵਿੱਕੀ ਦਾ 4 ਸਾਲ ਪਹਿਲਾਂ 7 ਅਗਸਤ 2021 ਨੂੰ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਨੂੰ ਮਿਲਣ ਗਿਆ ਸੀ। ਜਿਵੇਂ ਹੀ ਉਹ ਦਫਤਰ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਵਧਿਆ ਤਾਂ ਦੋ ਨਕਾਬਪੋਸ਼ ਵਿਅਕਤੀ ਉਥੇ ਆ ਗਏ। ਜਿਸ ਨੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿੱਕੀ ਨੇ ਕਾਰ ਤੋਂ ਹੇਠਾਂ ਉਤਰ ਕੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਕਰੀਬ ਇੱਕ ਕਿਲੋਮੀਟਰ ਤੱਕ ਦੌੜਿਆ। ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ।