ਡੱਬਵਾਲੀ-ਬਾਦਲ ਸੜਕ ਦੇ ਨਾਲ-ਨਾਲ ਟਾਈਲ ਵਿਛਾਉਣ ਦੇ ਪ੍ਰੋਜੈਕਟ ਦੀ ਹੋਈ ਸ਼ੁਰੂਆਤ

ਡੱਬਵਾਲੀ-ਬਾਦਲ ਸੜਕ ਦੇ ਨਾਲ-ਨਾਲ ਟਾਈਲ ਵਿਛਾਉਣ ਦੇ ਪ੍ਰੋਜੈਕਟ ਦੀ ਹੋਈ ਸ਼ੁਰੂਆਤ

ਬਠਿੰਡਾ, 28 ਜਨਵਰੀ : ਸੜਕ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਯਾਤਰੀਆਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਲਈ, ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਡੱਬਵਾਲੀ-ਬਾਦਲ ਸੜਕ 'ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਦੀ ਬਾਹਰਲੀ ਦੀਵਾਰ ਦੇ ਨਾਲ 42 ਲੱਖ ਰੁਪਏ ਦੇ ਟਾਈਲ ਵਿਛਾਉਣ ਅਤੇ ਫੁੱਟਪਾਥ ਨਿਰਮਾਣ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਜਗਰੂਪ ਸਿੰਘ ਨੇ ਕਿਹਾ ਕਿ ਬਠਿੰਡਾ ਨਗਰ ਨਿਗਮ ਦੁਆਰਾ ਸ਼ੁਰੂ ਕੀਤਾ ਇਹ ਪ੍ਰੋਜੈਕਟ, ਵਿਿਦਆਰਥੀਆਂ, ਸਟਾਫ਼ ਅਤੇ ਰੋਜ਼ਾਨਾ ਆਉਣ-ਜਾਣ ਵਾਲਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਯੂਨੀਵਰਸਿਟੀ ਦੇ ਅਧਿਕਾਰੀਆਂ ਵੱਲੋਂ ਜਾਣੂ ਕਰਵਾਉਣ ਤੋਂ ਬਾਅਦ ਉਲੀਕਿਆ ਗਿਆ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਪਹੁੰਚ ਯੋਗਤਾ ਨੂੰ ਵਧਾਉਣਾ ਅਤੇ ਸਾਰੇ ਸੜਕ ਉਪਭੋਗਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਸ. ਜਗਰੂਪ ਸਿੰਘ ਗਿੱਲ ਨੇ ਇਸ ਪਹਿਲਕਦਮੀ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਕਿਹਾ ਕਿ ਇਸ ਵਿਅਸਤ ਸੜਕ 'ਤੇ ਵਿਿਦਆਰਥੀਆਂ ਅਤੇ ਯਾਤਰੀਆਂ ਦੀ ਭਾਰੀ ਆਵਾਜਾਈ ਅਕਸਰ ਅਸੁਵਿਧਾ ਦਾ ਕਾਰਨ ਬਣਦੀ ਸੀ, ਸਹੀ ਫੁੱਟਪਾਥ ਅਤੇ ਬੱਸ ਸ਼ੈਲਟਰ ਪ੍ਰਦਾਨ ਕਰਕੇ ਸਾਡਾ ਉਦੇਸ਼ ਸਾਰਿਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣਾ ਹੈ।
ਪ੍ਰੋਜੈਕਟ ਦੇ ਦਾਇਰੇ ਵਿੱਚ ਡੱਬਵਾਲੀ-ਬਾਦਲ ਸੜਕ ਟੀ-ਪੁਆਇੰਟ ਤੋਂ ਬਾਦਲ ਰੋਡ 'ਤੇ ਫਲਾਈਓਵਰ ਤੱਕ ਦੇ ਰਸਤੇ ਦੇ ਨਾਲ-ਨਾਲ ਇੰਟਰਲਾਕਿੰਗ ਟਾਈਲਾਂ ਦੀ ਸਥਾਪਨਾ ਅਤੇ ਫੁੱਟਪਾਥ ਦਾ ਨਿਰਮਾਣ ਸ਼ਾਮਲ ਹੈ। ਇਸ ਤੋਂ ਇਲਾਵਾ, ਵਰਧਮਾਨ ਗੇਟ ਅਤੇ ਟੀ-ਪੁਆਇੰਟ ਦੇ ਨੇੜੇ ਦੋ ਨਵੇਂ ਬੱਸ ਸ਼ੈਲਟਰ ਬਣਾਏ ਜਾਣਗੇ।
ਇਸ ਪ੍ਰੋਜੈਕਟ ਦਾ ਪ੍ਰਬੰਧਨ ਬੀ.ਐਮ.ਸੀ. ਦੇ ਕਾਰਜਕਾਰੀ ਇੰਜੀਨੀਅਰ, ਸ਼੍ਰੀ ਰਜਿੰਦਰ ਕੁਮਾਰ ਕਰ ਰਹੇ ਹਨ, ਜਿਨ੍ਹਾਂ ਨੇ ਇਸਦੀ ਯੋਜਨਾਬੰਦੀ ਅਤੇ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਪ੍ਰੋਜੈਕਟ ਨਾਲ ਟ੍ਰੈਫਿਕ ਅਤੇ ਪੈਦਲ ਚੱਲਣ ਵਾਲਿਆਂ ਦੀ ਆਵਾਜਾਈ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ, ਖਾਸ ਕਰਕੇ ਟੀ-ਪੁਆਇੰਟ ਅਤੇ ਯੂਨੀਵਰਸਿਟੀ ਗੇਟ ਤੱਕ ਵੱਡੀ ਗਿਣਤੀ ਵਿੱਚ ਚੱਲਣ ਵਾਲੇ ਵਿਿਦਆਰਥੀਆਂ ਅਤੇ ਸਟਾਫ ਲਈ ਜੋ ਐਮ.ਆਰ.ਐਸ.ਪੀ.ਟੀ.ਯੂ. ਵਿੱਚ ਆਉਂਦੇ ਹਨ। 
ਐਮ.ਆਰ.ਐਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ, ਪ੍ਰੋ. (ਡਾ.) ਸੰਦੀਪ ਕਾਂਸਲ ਨੇ ਸਮਾਰੋਹ ਦੌਰਾਨ ਧੰਨਵਾਦ ਕਰਦਿਆਂ ਕਿਹਾ ਕਿ, ਇਹ ਸਾਡੇ ਵਿਿਦਆਰਥੀਆਂ ਅਤੇ ਭਾਈਚਾਰੇ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਲਈ ਇੱਕ ਬਹੁਤ ਜ਼ਰੂਰੀ ਕਦਮ ਹੈ। ਉਹਨਾਂ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਬਠਿੰਡਾ ਨਗਰ ਨਿਗਮ ਦਾ ਧੰਨਵਾਦ ਕਰਦਿਆ ਕਿਹਾ ਕਿ ਯੂਨੀਵਰਸਿਟੀ ਦੀ ਬੇਨਤੀ ’ਤੇ ਤੁਰੰਤ ਪ੍ਰਭਾਵ ਨਾਲ ਅਮਲ ਕਰਦੇ ਹੋਏ ਵਿਿਦਆਰਥੀਆਂ, ਸਟਾਫ਼ ਅਤੇ ਯਾਤਰੀਆਂ ਦੇ ਲਾਭ ਲਈ ਇਹ ਪਹਿਲ ਕੀਤੀ। ਇਸ ਸਮਾਗਮ ਵਿੱਚ ਰਜਿਸਟਰਾਰ, ਡੀਨ ਅਤੇ ਡਾਇਰੈਕਟਰਾਂ ਸਮੇਤ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Share this post