ਫਰੀਦਕੋਟ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਫ਼ੈਸਲਾ

ਫਰੀਦਕੋਟ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਫ਼ੈਸਲਾ 

29 ਜਨਵਰੀ: 2021 ਸਾਲ ’ਚ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੋਟਕਪੂਰਾ ਸਿਟੀ ਅੰਦਰ ਦਰਜ ਇੱਕ ਫਿਰੌਤੀ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਆਰੋਪੀ ਲਾਰੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ।
ਜਾਣਕਾਰੀ ਮੁਤਾਬਿਕ ਕੋਟਕਪੂਰਾ ਦੇ ਇੱਕ ਵਪਾਰੀ ਨੂੰ ਵਟਸਐੱਪ ਤੇ ਇੱਕ ਕਾਲ ਕਰ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਲਾਰੈਂਸ ਬਿਸ਼ਨੋਈ ਲਈ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਉਸ ਦੀ ਡਿਮਾਂਡ ਪੁਰੀ ਨਾ ਕਰਨ ਦੀ ਸੂਰਤ ’ਚ ਵਪਾਰੀ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁਚਾਉਣ ਦੀ ਧਮਕੀ ਦਿੱਤੀ ਗਈ ਸੀ ਜਿਸ ਨੂੰ ਲੈ ਕੇ ਕੋਟਕਪੂਰਾ ਸਿਟੀ ਅੰਦਰ ਅਗਸਤ 2018 ਨੂੰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਕ ਕੇਸ ਦੇ ਸਬੰਧ ’ਚ ਲਾਰੈਂਸ ਬਿਸ਼ਨੋਈ ਨੂੰ ਜਦ ਪੰਜਾਬ ਲਿਆਂਦਾ ਗਿਆ ਸੀ ਤਾਂ ਫ਼ਰੀਦਕੋਟ ਪੁਲਿਸ ਵੱਲੋਂ ਉਕਤ ਫਿਰੌਤੀ ਮਾਮਲੇ ’ਚ ਲਾਰੈਂਸ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਫਰੀਦਕੋਟ ਅਦਾਲਤ ਚ ਪੇਸ਼ ਕੀਤਾ ਗਿਆ ਸੀ ਜਦ ਕਿ ਬਾਅਦ ਚ ਵੀਡੀਓ ਕਾਨਫਰੈਂਸਿੰਗ ਦੁਆਰਾ ਉਸ ਦੀ ਪੇਸ਼ੀ ਹੁੰਦੀ ਰਹੀ। ਇਸ ਸਬੰਧੀ ਲਾਰੈਂਸ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਧਿਰ ਵੱਲੋਂ ਅਦਾਲਤ ’ਚ ਆਪਣਾ ਪੱਖ ਰਖਿਆ ਪਰ ਸਾਡੀਆਂ ਜਵਾਬੀ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵੱਲੋਂ ਇਸ ਕੇਸ ’ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ।

Share this post