ਵਾਲਮੀਕੀ ਭਾਈਚਾਰੇ ਵੱਲੋਂ ਭਲਕੇ ਫਿਰੋਜ਼ਪੁਰ ਬੰਦ ਦਾ ਸੱਦਾ
ਵਾਲਮੀਕੀ ਭਾਈਚਾਰੇ ਵੱਲੋਂ ਭਲਕੇ ਫਿਰੋਜ਼ਪੁਰ ਬੰਦ ਦਾ ਸੱਦਾ
ਫਿਰੋਜ਼ਪੁਰ, 29 ਜਨਵਰੀ : ਵਾਲਮੀਕ ਭਾਈਚਾਰੇ ਵੱਲੋਂ ਭਲਕੇ 30 ਜਨਵਰੀ ਨੂੰ ਸਵੇਰੇ 9 ਵਜੇ ਤੋਂ ਲੈਕੇ 5 ਵਜੇ ਤੱਕ ਫਿਰੋਜ਼ਪੁਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆ ਵਾਲਮੀਕ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਇਕ ਵਿਅਕਤੀ ਵੱਲੋਂ ਡਾ. ਅੰਬੇਦਕਰ ਦੀ ਮੂਰਤੀ ਦੀ ਭੰਨ ਤੋੜ ਕੀਤੀ ਗਈ ਸੀ, ਜਿਸ ਕਰ ਕੇ ਵਾਲਮੀਕ ਭਾਈਚਾਰੇ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਲਕੇ ਬੰਦ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ, ਸਕੂਲ ਕਾਲਜ ਅਤੇ ਬਜ਼ਾਰ ਬੰਦ ਰਹਿਣਗੇ। ਇਸ ਬੰਦ ਦੌਰਾਨ ਮੈਡੀਕਲ ਸੁਵਿਧਾਵਾਂ ਜਾਰੀ ਰਹਿਣ ਗੀਆਂ ਅਤੇ ਵਿਆਹ ਸ਼ਾਦੀ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਨਹੀਂ ਰੋਕਿਆ ਜਾਵੇਗਾ।