ਪੰਜਾਬ ਸਰਕਾਰ ਵੱਲੋਂ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ।

ਪੰਜਾਬ ਸਰਕਾਰ ਵੱਲੋਂ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਜਾਂਚ ਸ਼ੁਰੂ।

4 ਫਰਵਰੀ: ਪੰਜਾਬ ਦੇ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਖ਼ਿਲਾਫ਼ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਜਾਂਚ ਸ਼ੁਰੂ ਕੀਤੀ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਅਫ਼ਸਰਾਂ ਤੇ ਦੋਸ਼ ਹੈ ਕਿ ਇਨ੍ਹਾਂ ਅਫ਼ਸਰਾਂ ਵੱਲੋਂ ਨਿਊ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਬਿਲਡਰ ਨੂੰ ਬਲਾਕ ਮਾਜਰੀ ਦੇ ਇੱਕ ਪਿੰਡ ਦੇ ਸਾਂਝੇ ਰਸਤੇ ਦੀ ਰਜਿਸਟਰੀ ਕਰਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਪਿੰਡ ਦੇ ਕਿਸੇ ਵੀ ਸਾਂਝੇ ਰਸਤੇ ਨੂੰ ਓਨਾ ਸਮਾਂ ਕਾਨੂੰਨੀ ਤੌਰ ’ਤੇ ਵੇਚਿਆ ਨਹੀਂ ਜਾ ਸਕਦਾ ਹੈ ਜਿੰਨਾਂ ਸਮਾਂ ਡਾਇਰੈਕਟਰ (ਕੰਸੋਲੀਡੇਸ਼ਨ) ਅਤੇ ਡਾਇਰੈਕਟਰ (ਲੈਂਡ ਰਿਕਾਰਡ) ਵੱਲੋਂ ਉਸ ਰਸਤੇ ਨੂੰ ‘ਛੱਡਿਆ ਹੋਇਆ’ ਨਹੀਂ ਐਲਾਨਿਆ ਜਾਂਦਾ। ਪੰਚਾਇਤ ਵਿਭਾਗ ਦੇ ਇਨ੍ਹਾਂ ਦੋਵੇਂ ਅਧਿਕਾਰੀਆਂ ਨੇ ਇਸ ਸਾਂਝੇ ਰਸਤੇ ਨੂੰ ‘ਛੱਡਿਆ ਹੋਇਆ’ ਐਲਾਨੇ ਬਿਨਾਂ ਹੀ ਨਵੰਬਰ 2024 ’ਚ ਪ੍ਰਾਈਵੇਟ ਬਿਲਡਰ ਨੂੰ ਵੇਚਣ ਲਈ ਮਨਜ਼ੂਰੀ ਦੇ ਦਿੱਤੀ ਸੀ। ਪਤਾ ਲੱਗਿਆ ਹੈ ਕਿ ਇਸ ਮਾਮਲੇ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਹਵਾਲੇ ਵੀ ਕੀਤਾ ਜਾਵੇਗਾ। 

Ads

Share this post