ਕੁਲਬੀਰ ਸਿੰਘ ਜ਼ੀਰਾ ‘ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਫਾਈਰਿੰਗ।

ਕੁਲਬੀਰ ਸਿੰਘ ਜ਼ੀਰਾ ‘ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਫਾਈਰਿੰਗ।

4 ਫਰਵਰੀ: ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦਾ ਸਮਾਚਾਰ ਮਿਿਲਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਉਹ ਰਾਤ 8.30 ਵਜੇ ਦੇ ਕਰੀਬ ਫਿਰੋਜ਼ਪੁਰ ਤੋਂ ਜ਼ੀਰਾ ਆ ਰਹੇ ਸਨ ਤਾਂ ਇੱਕ ਕਰੇਟਾ ਗੱਡੀ ਉਨ੍ਹਾਂ ਦਾ ਲਗਾਤਾਰ ਪਿੱਛਾ ਕਰ ਰਹੀ ਸੀ। ਜ਼ੀਰਾ ਫਿਰੋਜ਼ਪੁਰ ਸੜਕ ਤੇ ਪਿੰਡ ਸ਼ੇਰ ਖਾਂ ਨਜ਼ਦੀਕ ਕਰੇਟਾ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੀ ਗੱਡੀ ‘ਤੇ ਛੇ ਗੋਲੀਆਂ ਚਲਾਈਆਂ ਗਈਆਂ,ਪਰ ਖੁਸ਼ਕਿਸਮਤੀ ਨਾਲ ਉਹ ਬਚ ਨਿਕਲੇ। ਉਨ੍ਹਾਂ ਨੂੰ ਪਹਿਲਾਂ ਵੀ ਵਟਸਐੱਪ ਫ਼ੋਨ ਕਾਲਾਂ ਰਾਹੀਂ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਹਮਲੇ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਹਮਲੇ ਦੀ ਸੀਸੀਟੀਵੀ ਫੁਟੇਜ ਨੂੰ ਵਿਸ਼ਲੇਸ਼ਣ ਕਰ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਹਮਲੇ ਨੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

Share this post