ਅਮਰੀਕਾ ਤੋਂ ਡਿਪੋਰਟ ਹੋਏ 104 ਭਾਰਤੀ ਥੋੜ੍ਹੀ ਦੇਰ ਤੱਕ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣਗੇ
ਅਮਰੀਕਾ ਤੋਂ ਡਿਪੋਰਟ ਹੋਏ 104 ਭਾਰਤੀ ਥੋੜ੍ਹੀ ਦੇਰ ਤੱਕ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣਗੇ
ਅੰਮ੍ਰਿਤਸਰ, 5 ਫਰਵਰੀ : ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅਮਰੀਕਾ ਸੈਨਿਕ ਹਵਾਈ ਜਹਾਜ਼ ਥੋੜ੍ਹੀ ਦੇਰ ਤੱਕ ਇਨ੍ਹਾਂ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਪਹੁੰਚ ਰਿਹਾ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਜਿਥੇ ਪੰਜਾਬ ਪੁਲਿਸ ਅਤੇ ਸੀ.ਆਈ.ਐਸ.ਐਫ. ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਇਹ ਉਡਾਣ ਮੰਗਲਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਤੋਂ ਰਵਾਨਾ ਹੋਈ। ਡਿਪੋਰਟ ਹੋਏ ਭਾਰਤੀਆਂ ਦੀ ਸੂਚੀ ਵਿੱਚ ਹਰਿਆਣਾ ਦੇ 33, ਪੰਜਾਬ ਦੇ 30 ਅਤੇ ਚੰਡੀਗੜ੍ਹ ਦੇ 2 ਵਿਅਕਤੀ ਹਨ। ਇਸ ਤੋਂ ਇਲਾਵਾ ਕੁਝ ਪਰਿਵਾਰ ਵੀ ਹਨ। ਜਿਸ ਵਿੱਚ 2 ਤੋਂ 6 ਸਾਲ ਦੇ ਬੱਚੇ ਵੀ ਸ਼ਾਮਲ ਹਨ।