ਬਠਿੰਡਾ ਦੇ ਪਿੰਡ ਭਾਈਰੂਪਾ ਵਿਖੇ ਦੋ ਧਿਰਾਂ 'ਚ ਗੋਲੀਆਂ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ
ਬਠਿੰਡਾ ਦੇ ਪਿੰਡ ਭਾਈਰੂਪਾ ਵਿਖੇ ਦੋ ਧਿਰਾਂ 'ਚ ਗੋਲੀਆਂ ਚੱਲਣ ਨਾਲ ਇੱਕ ਨੌਜਵਾਨ ਦੀ ਮੌਤ
ਬਠਿੰਡਾ, 5 ਫਰਵਰੀ:- ਬਠਿੰਡਾ ਦੇ ਪਿੰਡ ਭਾਈਰੂਪਾ ਵਿਖੇ ਦੋ ਧਿਰਾਂ 'ਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਨਾਮ ਇਲਿਆਸ ਸੱਤੀ ਭਾਈਰੂਪਾ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ, ਸਾਬਕਾ ਗੈਂਗਸਟਰ ਲੱਖਾ ਸਿਧਾਣਾ ਦਾ ਕਰੀਬੀ ਸੀ। ਜਾਣਕਾਰੀ ਮੁਤਾਬਕ ਇਸ ਮਾਮਲੇ 'ਚ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸੱਤੀ ਭਾਈਰੂਪਾ, ਰਾਤ ਸਮੇਂ ਦੂਜੀ ਧਿਰ ਦੇ ਲੋਕਾਂ ਦੇ ਘਰ ਅੱਗੇ ਨਜ਼ਰ ਆ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਰਾਤ ਜਾਣਕਾਰੀ ਮਿਲੀ ਸੀ ਕਿ ਸਤਨਾਮ ਇਲਿਆਸ ਸੱਤੀ ਅਤੇ ਉਸਦੇ ਗੁਆਂਢੀ ਗੁਰਤੇਜ ਚੰਦ, ਜਿਹਨਾਂ ਦੀ ਆਪਸੀ ਲੜਾਈ ਹੋਈ ਸੀ। ਦੋਵੇਂ ਧਿਰਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਤਨਾਮ ਇਲੀਆਸ ਸਤੀ ਦੇ ਦੋ ਗੋਲੀਆਂ ਲੱਗੀਆਂ, ਜਿਸ ਦੀ ਸਿਿਵਲ ਹਸਪਤਾਲ ਵਿਖੇ ਮੌਤ ਹੋ ਗਈ ਹੈ।ਦੂਜੇ ਪਾਸੇ, ਸੱਤੀ ਨੇ ਜੋ ਘਰ 'ਤੇ ਫਾਇਰ ਕੀਤੇ, ਪੁਲਿਸ ਨੇ ਉਸ ਸਬੰਧੀ ਵੀ ਮਾਮਲਾ ਦਰਜ ਕੀਤਾ ਜਾ ਰਿਹਾ। ਇਸਤੋਂ ਇਲਾਵਾ ਸੱਤੀ ਖਿਲਾਫ ਪਹਿਲਾ ਹੀ 4 ਤੋਂ 5 ਮੁਕਦਮੇ ਦਰਜ ਸਨ।