ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ’ਤੇ ਅਮਨ ਅਰੋੜਾ ਦਾ ਵੱਡਾ ਬਿਆਨ ਆਇਆ ਸਾਹਮਣੇ।

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ’ਤੇ ਅਮਨ ਅਰੋੜਾ ਦਾ ਵੱਡਾ ਬਿਆਨ ਆਇਆ ਸਾਹਮਣੇ।

5 ਫਰਵਰੀ:- ਅਮਰੀਕਾ ਤੋਂ ਭਾਰਤੀਆਂ ਦੇ ਡਿਪੋਰਟ ਹੋਣ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਜੰਮ ਕੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਦੇਸ਼ ਦੇ ਹਾਲਾਤਾਂ ਕਰ ਕੇ ਸਾਡੇ ਨੌਜਵਾਨ ਅਮਰੀਕਾ, ਕੈਨੇਡਾ ਵਰਗੇ ਦੇਸ਼ਾਂ ’ਚ ਰੋਜ਼ੀ ਰੋਟੀ ਕਮਾਉਣ ਗਏ ਹਨ। ਡਿਪੋਰਟ ਹੋਏ ਨੌਜਵਾਨ ਅਪਰਾਧੀ ਨਹੀਂ ਬਲਕਿ ਮਜ਼ਬੂਰੀਵੱਸ ਅਮਰੀਕਾ ਗਏ ਸਨ। ਜੇਕਰ ਨੌਜਵਾਨ ਕਿਸੇ ਗੈਰ ਕਾਨੂੰਨੀ ਸਰਗਰਮੀ ’ਚ ਸ਼ਾਮਿਲ ਹਨ ਤਾਂ ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਪਰ ਬਾਕੀਆਂ ਨਾਲ ਧੱਕਾ ਨਹੀਂ ਹੋਣਾ ਚਾਹੀਦਾ ਸੀ।

Ads

Share this post