ਇਨਕਮ ਟੈਕਸ ਵਿਭਾਗ ਵੱਲੋਂ ਰਾਣਾ ਗੁਰਜੀਤ ਦੇ ਠਿਕਾਣਿਆਂ ‘ਤੇ ਛਾਪੇਮਾਰੀ,
ਇਨਕਮ ਟੈਕਸ ਵਿਭਾਗ ਵੱਲੋਂ ਰਾਣਾ ਗੁਰਜੀਤ ਦੇ ਠਿਕਾਣਿਆਂ ‘ਤੇ ਛਾਪੇਮਾਰੀ,
6 ਫਰਵਰੀ:- ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਠਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਇਹ ਛਾਪੇਮਾਰੀ ਸੈਕਟਰ 9 ਵਿਚਲੀ ਉਨ੍ਹਾਂ ਦੀ ਰਿਹਾਇਸ਼ ਤੇ ਦਫਤਰ ‘ਤੇ ਕੀਤੀ ਜਾ ਰਹੀ ਹੈ। ਸੀਬੀਆਈ ਨੇ ਰਾਣਾ ਗੁਰਜੀਤ ਦੇ ਤਿੰਨ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।ਟੀਮ 4 ਤੋਂ 5 ਗੱਡੀਆਂ ਵਿਚ ਆਈ ਤੇ ਉਨ੍ਹਾਂ ਨਾਲ ਭਾਰਤ-ਤਿੱਬਤ ਸੀਮਾ ਪੁਲਿਸ ਦੇ ਜਵਾਨ ਵੀ ਮੌਜੂਦ ਸਨ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਗੇਟ ਅੰਦਰੋਂ ਬੰਦ ਕਰ ਦਿੱਤੇ ਸਨ। ਜਾਂਚ ਦੌਰਾਨ ਵਿਧਾਇਕ ਦਫਤਰ ਦੇ ਸਾਰੇ ਕਰਮਚਾਰੀਆਂ ਦੇ ਮੋਬਾਈਲ ਫੋਨ ਸਵਿਚ ਆਫ ਪਾਏ ਗਏ।ਇਹ ਕਾਰਵਾਈ ਕਿਹੜੇ ਮਾਮਲੇ ਵਿਚ ਕੀਤੀ ਗਈ ਹੈ ਇਸ ਬਾਰੇ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।