ਪਿੰਡ ਮੁਸ਼ਕਾਬਾਦ ਵਿਖੇ ਬਾਇਓ ਗੈਸ ਫੈਕਟਰੀ ਬੰਦ ਕਰਵਾਉਣ ਲਈ ਧਰਨਾ ਦੇ ਰਹੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ।

ਪਿੰਡ ਮੁਸ਼ਕਾਬਾਦ ਵਿਖੇ ਬਾਇਓ ਗੈਸ ਫੈਕਟਰੀ ਬੰਦ ਕਰਵਾਉਣ ਲਈ ਧਰਨਾ ਦੇ ਰਹੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ। 

ਸਮਰਾਲਾ, 6 ਫਰਵਰੀ:- ਸਮਰਾਲਾ ਦੇ ਪਿੰਡ ਮੁਸ਼ਕਾਬਾਦ ਵਿੱਚ ਲੱਗਣ ਵਾਲੀ ਬਾਇਓ ਗੈਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿੰਡ ਵਾਸੀ ਪਿਛਲੇ 9 ਮਹੀਨੇ ਤੋਂ ਧਰਨੇ ਉਤੇ ਬੈਠੇ ਹਨ। ਪਿੰਡ ਵਾਸੀਆਂ ਨੂੰ ਖਦੇੜਨ ਲਈ ਅੱਜ ਤੜਕੇ ਪੁਲਿਸ ਫੋਰਸ ਪੂਰੀ ਤਿਆਰੀ ਨਾਲ ਫੈਕਟਰੀ ਦੇ ਬਾਹਰ ਲੱਗੇ ਧਰਨਾ ਸਥਾਨ ‘ਤੇ ਪਹੁੰਚੀ ਅਤੇ ਧਰਨਾ ਰਹੇ ਕੁਝ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪਰ ਧਰਨੇ ਉਤੇ ਬੈਠੀਆਂ ਔਰਤਾਂ ਨੇ ਧਰਨੇ ਵਾਲੀ ਥਾਂ ਤੋਂ ਹਟਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਫੋਰਸ ਨੇ ਧਰਨੇ ਵਾਲੀ ਥਾਂ ਨੂੰ ਆਪਣੇ ਘੇਰੇ ਵਿਚ ਲੈ ਲਿਆ ਹੈ। ਉਧਰ ਮੌਕੇ ‘ਤੇ ਮੌਜੂਦ ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਕਾਨੂੰਨ ਦੀ ਪਾਲਣਾ ਕਰ ਰਿਹਾ ਹੈ ਅਤੇ ਫੈਕਟਰੀ ਦਾ ਜੋ ਕੰਮ ਚੱਲ ਰਿਹਾ ਹੈ, ਉਸ ਨੂੰ ਪਿੰਡ ਵਾਸੀ ਬੰਦ ਕਰਵਾਉਣਾ ਚਾਹੁੰਦੇ ਹਨ। ਇਸ ਲਈ ਇੱਥੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਿਸ ਫੋਰਸ ਲਗਾਈ ਗਈ ਹੈ।ਕੁਝ ਆਗੂਆਂ ਨੂੰ ਰਾਊਂਡਅਪ ਕੀਤਾ ਗਿਆ ਹੈ।

Share this post