10 ਲੱਖ ਰੁਪਏ ਦੀ ਧੋਖਾਧੜੀ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਵੱਲੋਂ ਸੋਨੂੰ ਸੂਦ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ

10 ਲੱਖ ਰੁਪਏ ਦੀ ਧੋਖਾਧੜੀ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਵੱਲੋਂ ਸੋਨੂੰ ਸੂਦ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ 

ਲੁਧਿਆਣਾ, 7 ਫਰਵਰੀ:- ਲੁਧਿਆਣਾ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ, ਸੋਨੂੰ ਸੂਦ ਲੁਧਿਆਣਾ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜੋ ਕਿ ਗੈਰ-ਜ਼ਮਾਨਤੀ ਹੈ।ਇਹ ਕੇਸ ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਨੇ ਦਾਇਰ ਕੀਤਾ ਸੀ। ਉਸਨੇ ਇਲਜ਼ਾਮ ਲਗਾਇਆ ਕਿ ਮੋਹਿਤ ਸ਼ੁਕਲਾ ਨਾਮ ਦੇ ਵਿਅਕਤੀ ਨੇ ਉਸ ਨਾਲ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਵਕੀਲ ਦਾ ਕਹਿਣਾ ਹੈ ਕਿ ਮੋਹਿਤ ਸ਼ੁਕਲਾ ਨੇ ਉਸਨੂੰ ਨਕਲੀ 'ਰਿਿਜ਼ਕਾ ਸਿੱਕਾ' ਵਿੱਚ ਨਿਵੇਸ਼ ਕਰਨ ਲਈ ਧੋਖਾ ਦਿੱਤਾ ਸੀ ਅਤੇ ਸੋਨੂੰ ਸੂਦ ਨੂੰ ਇਸ ਮਾਮਲੇ ਵਿੱਚ ਗਵਾਹੀ ਦੇਣੀ ਸੀ। ਜਾਣਕਾਰੀ ਮੁਤਾਬਿਕ ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਨੂੰ ਹੋਵੇਗੀ। ਜਿਸ ’ਚ ਸੋਨੂੰ ਸੂਦ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਸੋਨੂੰ ਸੂਦ ਰਕੀਜਾ ਕੁਆਇਨ ਕੰਪਨੀ ਦੇ ਬ੍ਰਾਂਡ ਅੰਬੈਸਡਰ ਹਨ। ਇਸ ਕੰਪਨੀ ਦੇ ਧੋਖਾਧੜੀ ਕਰਨ ਦੇ ਇਲਜ਼ਾਮ ਲੱਗੇ ਹਨ। ਇੱਕ ਹਜ਼ਾਰ ਕਰੋੜ ਦੇ ਕ੍ਰਿਪਟੋ ਫ੍ਰਾਡ ਨਾਲ ਮਾਮਲਾ ਜੁੜਿਆ ਹੋਇਆ ਹੈ। 

Share this post