ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨੇ ਏਜੰਟਾ ਖਿਲਾਫ ਦਰਜ ਕਰਵਾਇਆ ਮਾਮਲਾ

ਅਮਰੀਕਾ ਤੋਂ ਡਿਪੋਰਟ ਹੋਏ ਲੋਕਾਂ ਨੇ ਏਜੰਟਾ ਖਿਲਾਫ ਦਰਜ ਕਰਵਾਇਆ ਮਾਮਲਾ 

ਕਰਨਾਲ, 7 ਫਰਵਰੀ: ਕਰਨਾਲ ਦੇ ਤਿੰਨ ਲੋਕ, ਜੋ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਹੋਏ ਹਨ, ਉਨ੍ਹਾਂ ਨੇ ਏਜੰਟਾ ਖਿਲਾਫ ਮਾਮਲਾ ਦਰਜ ਕਰਵਾਇਆ ਹੈ ਅਤੇ ਕਰਨਾਲ ਪੁਲਿਸ ਨੇ ਹੁਣ ਇਮੀਗ੍ਰੇਸ਼ਨ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ। ਹਾਲਾਂਕਿ, ਪੁਲਿਸ ਨੇ ਸ਼ਿਕਾਇਤਕਰਤਾ ਅਤੇ ਮੁਲਜ਼ਮਾਂ ਦੇ ਨਾਮ ਸਾਂਝੇ ਨਹੀਂ ਕੀਤੇ ਹਨ। ਜਾਣਕਾਰੀ ਅਨੁਸਾਰ ਕਰਨਾਲ ਦੇ ਮਧੂਬਨ, ਰਾਮ ਨਗਰ ਅਤੇ ਅਸੰਧ ਥਾਣਿਆਂ ਵਿੱਚ ਮਾਮਲੇ ਦਰਜ ਕੀਤੇ ਗਏ ਹਨ। ਦੂਜੇ ਪਾਸੇ, 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 33 ਹਰਿਆਣਾ ਅਤੇ 7 ਕਰਨਾਲ ਜ਼ਿਲ੍ਹੇ ਤੋਂ ਹਨ।
ਕਰਨਾਲ ਦੇ ਡੀਐਸਪੀ ਰਾਜੀਵ ਕੁਮਾਰ ਨੇ ਕਿਹਾ ਕਿ ਹਰਿਆਣਾ ਤੋਂ 33 ਲੋਕਾਂ ਨੂੰ ਹਾਲ ਹੀ ਵਿੱਚ ਡਿਪੋਰਟ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 7 ਕਰਨਾਲ ਜ਼ਿਲ੍ਹੇ ਦੇ ਹਨ। ਜੇਕਰ ਉਨ੍ਹਾਂ ਵੱਲੋਂ ਕਿਸੇ ਏਜੰਟ ਵਿਰੁੱਧ ਕੋਈ ਸ਼ਿਕਾਇਤ ਆਉਂਦੀ ਹੈ, ਤਾਂ ਸਾਰੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੈਰ-ਕਾਨੂੰਨੀ ਤਰੀਕਿਆਂ ਨਾਲ ਨਾ ਭੇਜਣ। ਉਨ੍ਹਾਂ ਨੂੰ ਸਿਰਫ਼ ਸਟੱਡੀ ਵੀਜ਼ਾ ਜਾਂ ਕਾਨੂੰਨੀ ਤਰੀਕਿਆਂ ਨਾਲ ਹੀ ਵਿਦੇਸ਼ ਭੇਜੋ, ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦਾ ਨੁਕਸਾਨ ਹੋ ਸਕਦਾ ਹੈ ਅਤੇ ਜਾਨ ਦਾ ਵੀ ਖ਼ਤਰਾ ਹੈ। ਇਸ ਤੋਂ ਇਲਾਵਾ, ਬਹੁਤ ਸਾਰੇ ਲੋਕ ਬਿਨਾਂ ਰਜਿਸਟ੍ਰੇਸ਼ਨ ਅਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਦਾ ਕੰਮ ਕਰ ਰਹੇ ਹਨ, ਇਸ ਲਈ ਲੋਕਾਂ ਨੂੰ ਉਨ੍ਹਾਂ ਤੋਂ ਬਚਣਾ ਚਾਹੀਦਾ ਹੈ। ਪੁਲਿਸ ਉਨ੍ਹਾਂ ਲੋਕਾਂ ਨੂੰ ਵੀ ਲਗਾਤਾਰ ਗ੍ਰਿਫ਼ਤਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਕਰਦੀ ਰਹੇਗੀ।

Share this post