ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਹੋਏ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਬਾਰੇ ਫੈਸਲਾ ਲੈਂਦਿਆਂ ਉਹਨਾਂ ਨੂੰ ਸੇਵਾ ਮੁਕਤ ਕਰ ਦਿੱਤਾ ਤੇ ਉਹਨਾਂ ਦੀ ਜਗ੍ਹਾ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਲਗਾਇਆ ਗਿਆ ਹੈ। ਜਿਸ ਤੋਂ ਬਾਅਦ ਹੁਣ ਇਸਦੇ ਰਾਜਨੀਤੀ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਹਿਲਾਂ ਸ਼੍ਰੀ ਗੁਰੂ ਹਰਰਾਏ ਜੀ ਦੇ ਪ੍ਰਕਾਸ਼ ਪੁਰਬ ਦੀ ਵੀ ਸਿੱਖ ਕੌਮ ਨੂੰ ਵਧਾਈ ਦਿੱਤੀ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਅੱਜ ਅੰਤਰਿਗ ਕਮੇਟੀ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਫੈਸਲਾ ਸੁਣਾਇਆ ਗਿਆ ਹੈ। ਇਹ ਫੈਸਲਾ ਨਿੰਦਨਯੋਗ ਹੈ। ਅਤੇ ਸ਼੍ਰੋਮਣੀ ਕਮੇਟੀ ਨੇ ਆਪਣੀ ਹਾਈ ਕਮਾਂਡ ਅਕਾਲੀ ਦਲ ਨੂੰ ਬਚਾਉਣ ਦੇ ਲਈ ਇਹ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਦੋ ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਏ ਫੈਸਲੇ ਦਾ ਖਾਮਿਆਜ਼ਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਭੁਗਤਣਾ ਪਿਆ ਹੈ। ਅਤੇ ਜੋ ਫੈਸਲੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਉਸ ਸਮੇਂ ਸੁਣਾਏ ਗਏ ਸਨ ਉਹ ਫੈਸਲੇ ਵੀ ਅਕਾਲੀ ਦਲ ਨੇ ਇਨ ਬਿਨ ਲਾਗੂ ਨਹੀਂ ਕੀਤੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਨੂੰ ਵਰਤ ਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਅਜਿਹਾ ਫੈਸਲਾ ਸੁਣਾਇਆ ਜੋ ਕਿ ਇਤਿਹਾਸ ਚ ਕਦੇ ਨਹੀਂ ਹੋਇਆ ਉਹਨਾਂ ਕਿਹਾ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਬਚਾਉਣ ਲਈ ਅਕਾਲੀ ਦਲ ਦੀ ਭਰਤੀ ਦਾ ਜੋ ਸਿਸਟਮ ਬਣਾਇਆ ਗਿਆ ਸੀ ਉਸ ਸਿਸਟਮ ਨੂੰ ਵੀ ਅਕਾਲੀ ਦਲ ਵੱਲੋਂ ਛਿੱਕੇ ਟੰਗਿਆ ਗਿਆ ਹੈ। ਅਤੇ ਉਹਨਾਂ ਕਿਹਾ ਕਿ ਜਿਸ ਤਰੀਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁਅਤਲ ਕੀਤਾ ਗਿਆ ਹੈ ਇਹ ਇੱਕ ਕਾਲਾ ਇਤਿਹਾਸ ਲਿਖਿਆ ਗਿਆ ਹੈ।