ਖਨੌਰੀ ਸਰਹੱਦ ਵਿਖੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ।

ਖਨੌਰੀ ਸਰਹੱਦ ਵਿਖੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ।

ਖਨੌਰੀ ਬਾਰਡਰ, 12 ਫਰਵਰੀ:- ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲੇ ਹਨ। ਇਸ ਮੌਕੇ ਅੱਜ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ 78 ਦਿਨਾਂ ਤੋਂ ਮਰਨ ਵਰਤ 'ਤੇ ਹਨ, ਜਨਤਾ ਨੂੰ ਸੰਦੇਸ਼ ਦੇਣਗੇ।ਦੂਜੇ ਪਾਸੇ, ਸ਼ੰਭੂ ਅਤੇ ਖਨੌਰੀ ਮੋਰਚੇ ਦੇ ਏਕਤਾ ਪ੍ਰਸਤਾਵ ’ਤੇ ਅੱਜ ਚੰਡੀਗੜ੍ਹ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਾਰੇ ਕਿਸਾਨਾਂ ਨੂੰ ਇੱਕ ਮੰਚ 'ਤੇ ਲਿਆਇਆ ਜਾਵੇ। ਪਰ ਖਨੌਰੀ ਮੋਰਚੇ ਦੇ ਕਿਸਾਨ ਆਗੂਆਂ ਨੇ ਬੀਤੇ ਦਿਨ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਕਿਸਾਨਾਂ ਦੀ ਮਹਾਂਪੰਚਾਇਤ ਦਾ ਹਵਾਲਾ ਦਿੱਤਾ ਹੈ। ਹਾਲਾਂਕਿ, ਸ਼ੰਭੂ ਮੋਰਚਾ ਦੇ ਆਗੂ ਮੀਟਿੰਗ ਵਿਚ ਸ਼ਾਮਿਲ ਹੋਣਗੇ।

 

Ads

Share this post