ਸ਼ੰਭੂ ਬਾਰਡਰ 'ਤੇ ਕਿਸਾਨ ਮਹਾਪੰਚਾਇਤ ਅੱਜ।
ਸ਼ੰਭੂ ਬਾਰਡਰ 'ਤੇ ਕਿਸਾਨ ਮਹਾਪੰਚਾਇਤ ਅੱਜ।
ਸ਼ੰਭੂ ਬਾਰਡਰ, 13 ਫਰਵਰੀ:- ਅੱਜ ਸ਼ੰਭੂ ਬਾਰਡਰ 'ਤੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਾਰੇ ਕਿਸਾਨ-ਮਜ਼ਦੂਰ ਸੰਗਠਨਾਂ ਅਤੇ ਆਮ ਜਨਤਾ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ੰਭੂ ਬਾਰਡਰ 'ਤੇ ਪਹੁੰਚਣ ਅਤੇ ਇਸ ਮਹਾਪੰਚਾਇਤ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹਾਪੰਚਾਇਤ ਕਿਸਾਨਾਂ ਦੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸਦਾ ਪ੍ਰਭਾਵ ਪੂਰੇ ਦੇਸ਼ 'ਤੇ ਪਵੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ 'ਤੇ ਹੋਣ ਵਾਲੀ ਇਹ ਮਹਾਪੰਚਾਇਤ ਇੱਕ ਇਤਿਹਾਸਕ ਘਟਨਾ ਸਾਬਤ ਹੋਵੇਗੀ, ਜਿਸ ਵਿੱਚ ਕਿਸਾਨ ਆਪਣੀਆਂ ਮੰਗਾਂ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਇਸ ਮਹਾਪੰਚਾਇਤ ਰਾਹੀਂ ਕਿਸਾਨਾਂ ਨੂੰ ਇਕਜੁੱਟ ਕਰਨ ਦਾ ਯਤਨ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀ ਆਵਾਜ਼ ਸੱਤਾ ਤੱਕ ਪਹੁੰਚਾਈ ਜਾ ਸਕੇ।