ਫ਼ਰੀਦਕੋਟ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਤੇ ਟਰੱਕ ਵਿਚਾਲੇ ਹੋਈ ਟੱਕਰ, 5 ਲੋਕਾਂ ਦੀ ਮੌਤ,

ਫ਼ਰੀਦਕੋਟ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਤੇ ਟਰੱਕ ਵਿਚਾਲੇ ਹੋਈ ਟੱਕਰ, 5 ਲੋਕਾਂ ਦੀ ਮੌਤ, 

ਫਰੀਦਕੋਟ, 18 ਫਰਵਰੀ:- ਅੱਜ ਸਵੇਰੇ ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ।ਇਹ ਹਾਦਸਾ ਕੋਟਕਪੂਰਾ ਰੋਡ 'ਤੇ ਸ਼ਾਹੀ ਹਵੇਲੀ ਨੇੜੇ ਵਾਪਰਿਆ। ਜਦੋਂ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਅਬੋਹਰ ਤੋਂ ਫਰੀਦਕੋਟ ਵੱਲ ਆ ਰਹੀ ਸੀ ਤਾਂ ਕੋਟਕਪੂਰਾ ਰੋਡ 'ਤੇ ਸ਼ਾਹੀ ਹਵੇਲੀ ਨੇੜੇ ਇੱਕ ਟਰੱਕ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਤੇਜ਼ ਰਫ਼ਤਾਰ ਕਾਰਨ ਡਰੇਨ ਵਿੱਚ ਡਿੱਗ ਗਈ।ਇਸ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 20 ਤੋਂ 25 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਫ਼ਿਲਹਾਲ ਸਥਾਨਕ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ। ਐਸ.ਐਸ.ਪੀ. ਵੱਲੋਂ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਕਯੋਗ ਹੈ ਕਿ ਮ੍ਰਿਤਰਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਸਥਾਨਕ ਲੋਕਾਂ ਅਨੁਸਾਰ ਕਈ ਲੋਕਾਂ ਦੀ ਹਾਲਤ ਗੰਭੀਰ ਹੈ। ਫਰੀਦਕੋਟ ਐਸਐਸ ਪੀ ਪ੍ਰਗਿਆ ਜੈਨ ਦਾ ਕਹਿਣਾ ਹੈ ਕਿ ਦਾਖ਼ਲ ਮਰੀਜ਼ਾਂ ਨੂੰ ਇਲਾਜ ਵਿੱਚ ਕਿਸੇ ਚੀਜ਼ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਊਗੀ।ਫਿਲਹਾਲ ਬੱਸ 'ਚ ਜ਼ਿਆਦਾਤਰ ਸਵਾਰੀਆਂ ਅਬੋਹਰ ਦੇ ਮੁਕਤਸਰ ਤੋਂ ਦੱਸੀਆਂ ਜਾਂਦੀਆਂ ਹਨ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਪੁਲ ਦੀ ਰੇਲੰਿਗ ਤੋੜ ਕੇ ਨਾਲੇ ਵਿੱਚ ਜਾ ਡਿੱਗੀ।

Share this post