ਪੀਐਸਪੀਸੀਐੱਲ ਵੱਲੋਂ 2500 ਸਹਾਇਕ ਲਾਈਨਮੈਨ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਪੀਐਸਪੀਸੀਐੱਲ ਵੱਲੋਂ 2500 ਸਹਾਇਕ ਲਾਈਨਮੈਨ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ 

18 ਫਰਵਰੀ:- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ) ਨੇ 2500 ਸਹਾਇਕ ਲਾਈਨਮੈਨ ਅਸਾਮੀਆਂ ਦੀ ਭਰਤੀ ਲਈ ਵਿਸਤ੍ਰਿਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਭਰਤੀ ਵਿੱਚ ਕੁੱਲ 2500 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 837 ਅਸਾਮੀਆਂ ਔਰਤਾਂ ਲਈ ਰਾਖਵੀਆਂ ਹਨ। ਇਸ ਭਰਤੀ ਲਈ ਅਰਜ਼ੀ ਪ੍ਰਕਿਿਰਆ 21 ਫਰਵਰੀ 2025 ਤੋਂ ਸ਼ੁਰੂ ਹੋਵੇਗੀ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 13 ਮਾਰਚ 2025 ਤੱਕ ਅਰਜ਼ੀ ਦੇ ਸਕਦੇ ਹਨ। ਪੀਐਸਪੀਸੀਐੱਲ ਵੱਲੋਂ ਜਾਰੀ ਵਿਿਗਆਪਨ ਨੰਬਰ ਸੀ.ਆਰ.ਏ. 312/25 ਦੇ ਤਹਿਤ 2500 ਪੋਸਟਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ ਉਮੀਦਵਾਰ ਅਧਿਕਾਰਤ ਵੈੱਬਸਾਈਟ WWW.PSPCL.IN ਤੇ ਜਾ ਕੇ Recruitment Tab ਰਾਹੀਂ ਹੋਰ ਜਾਣਕਾਰੀ ਲੈ ਸਕਦੇ ਹਨ ਅਤੇ ਪੀਐਸਪੀਸੀਐੱਲ ਵੱਲੋਂ ਦੱਸੇ ਹੋਏ ਤਰੀਕੇ ਨਾਲ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਵਿਿਦਅਕ ਯੋਗਤਾ ਅਨੁਸਾਰ, ਉਮੀਦਵਾਰ ਦਾ 10ਵੀਂ ਜਮਾਤ (ਮੈਟ੍ਰਿਕ) ਪਾਸ ਹੋਣਾ ਚਾਹੀਦਾ ਹੈ ਅਤੇ ਲਾਈਨਮੈਨ ਟ੍ਰੇਡ ਵਿੱਚ ਆਈਟੀਆਈ (ਐਨਏਸੀ) ਅਪ੍ਰੈਂਟਿਸਸ਼ਿਪ ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ। ਉਮੀਦਵਾਰਾਂ ਨੂੰ ਕਿਸੇ ਵੀ ਰਜਿਸਟਰਡ ਫੈਕਟਰੀ, ਕੰਪਨੀ ਜਾਂ ਸੰਗਠਨ ਵਿੱਚ ਇਲੈਕਟ੍ਰੀਕਲ/ਵਾਇਰਮੈਨ ਵਪਾਰ ਵਿੱਚ ਕੰਮ ਕਰਨ ਦਾ ਤਜਰਬਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਮੀਦਵਾਰ ਨੂੰ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਚਾਹੀਦਾ ਹੈ ਜੋ ਉਸਨੇ 10ਵੀਂ ਜਮਾਤ ਜਾਂ ਇਸ ਤੋਂ ਵੱਧ ਪੜ੍ਹਾਈ ਕੀਤੀ ਹੋਵੇ। ਇਸ ਅਰਜ਼ੀ ਨੂੰ ਭਰਨ ਲਈ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਘੱਟ ਅਤੇ ਵੱਧ ਤੋਂ ਵੱਧ ਉਮਰ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਉਪਰਲੀ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ। ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ, ਦਸਤਾਵੇਜ਼ ਤਸਦੀਕ ਅਤੇ ਡਾਕਟਰੀ ਜਾਂਚ ਵਿੱਚੋਂ ਲੰਘਣਾ ਪਵੇਗਾ ਅਤੇ ਚੁਣੇ ਗਏ ਉਮੀਦਵਾਰਾਂ ਨੂੰ 25,500 ਤੋਂ 81,100 ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਜਨਰਲ, ਓਾਂਸ਼ ਅਤੇ ਓਬੀਸੀ ਸ਼੍ਰੇਣੀ ਦੇ ਉਮੀਦਵਾਰਾਂ ਲਈ ਅਰਜ਼ੀ ਫੀਸ 944 ਰੁਪਏ ਅਤੇ ਐਸਸੀ, ਐਸਟੀ, ਪੀਐਚ ਸ਼੍ਰੇਣੀ ਦੇ ਉਮੀਦਵਾਰਾਂ ਲਈ 590 ਰੁਪਏ ਹੈ। ਫੀਸ ਦਾ ਭੁਗਤਾਨ ਡੈਬਿਟ ਕਾਰਡ, ਕ੍ਰੈਡਿਟ ਕਾਰਡ, ਨੈੱਟ ਬੈਂਕਿੰਗ, ਯੂਪੀਆਈ ਜਾਂ ਹੋਰ ਔਨਲਾਈਨ ਤਰੀਕਿਆਂ ਰਾਹੀਂ ਕੀਤਾ ਜਾ ਸਕਦਾ ਹੈ।

Share this post