ਭਗਵੰਤ ਮਾਨ ਦੇ ਦਫਤਰ ਅੱਗੇ ਹੰਗਾਮਾ, ਰਵਨੀਤ ਬਿੱਟੂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਿੱਖੀ ਬਹਿਸ।

ਭਗਵੰਤ ਮਾਨ ਦੇ ਦਫਤਰ ਅੱਗੇ ਹੰਗਾਮਾ, ਰਵਨੀਤ ਬਿੱਟੂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਿੱਖੀ ਬਹਿਸ।

ਚੰਡੀਗੜ੍ਹ, 19 ਫਰਵਰੀ:- ਚੰਡੀਗੜ੍ਹ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਅੱਗੇ ਹੰਗਾਮਾ ਮਚ ਗਿਆ ਹੈ। ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਆਪਣੇ ਸਾਥੀਆਂ 'ਤੇ ਦਰਜ ਕੇਸਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਦਫਤਰ ਦਾ ਘਿਰਾਓ ਕਰਨ ਲਈ ਪਹੁੰਚੇ ਹਨ। ਰਵਨੀਤ ਬਿੱਟੂ ਦੇ ਪਹੁੰਚਣ ਬਾਰੇ ਪਤਾ ਲੱਗਣ 'ਤੇ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਰਵਨੀਤ ਬਿੱਟੂ ਜਿਵੇਂ ਹੀ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਥੇ ਬਿੱਟੂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਿੱਖੀ ਬਹਿਸ ਹੋਈ। ਚੰਡੀਗੜ੍ਹ ਪੁਲਿਸ ਵੱਲੋਂ ਰਵਨੀਤ ਬਿੱਟੂ ਦੇ ਕਾਫਲੇ ਦਾ ਰਾਹ ਰੋਕਣ 'ਤੇ ਰਵਨੀਤ ਬਿੱਟੂ ਦੀ ਸਿਿਕਉਰਟੀ ਅਤੇ ਚੰਡੀਗੜ੍ਹ ਪੁਲਿਸ ਦੇ ਵਿੱਚ ਵੀ ਤਕਰਾਰ ਹੋਈ।
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ, "ਭਗਵੰਤ ਮਾਨ ਸਰਕਾਰ ਨੇ ਮੇਰੀ ਪਾਰਟੀ ਦੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਹੈ। ਉਹ ਦਿੱਲੀ ਚੋਣਾਂ ਅਤੇ ਕਪੂਰਥਲਾ ਹਾਊਸ 'ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਗੁੱਸੇ ਵਿੱਚ ਹਨ। ਮੇਰੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਗਿਆ ਅਤੇ ਮੇਰੀ ਪਾਰਟੀ ਦੇ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ... ਉਨ੍ਹਾਂ ਨੇ ਐਸਸੀ/ਐਸਟੀ ਦੇ ਮਾਮਲੇ ਦਰਜ ਕੀਤੇ ਅਤੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ... ਮੈਂ ਭਗਵੰਤ ਮਾਨ ਤਕ ਪਹੁੰਚਣ ਅਤੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਕੱਢਣ ਦੀ ਮੰਗ ਕੀਤੀ ਪਰ ਉਨ੍ਹਾਂ ਨੇ ਮੈਨੂੰ ਸਮਾਂ ਨਹੀਂ ਦਿੱਤਾ।

Share this post