ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਮਲੋਟ ਦੀ ਮਹਿਲਾ ਸਬ-ਇੰਸਪੈਕਟਰ ਸਸਪੈਂਡ
ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਮਲੋਟ ਦੀ ਮਹਿਲਾ ਸਬ-ਇੰਸਪੈਕਟਰ ਸਸਪੈਂਡ
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ:- ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਵੱਡੀ ਕਾਰਵਾਈ ਕੀਤੀ ਹੈ। ਐਸ.ਐਸ.ਪੀ. ਨੇ ਥਾਣਾ ਸਿਟੀ ਮਲੋਟ ਦੀ ਐਸ.ਐਚ.ਓ. ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਪੁਲਿਸ ਲਾਈਨ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ। ਗ਼ੈਰ-ਪ੍ਰਮਾਣਿਕ ਸੂਤਰਾਂ ਦੇ ਹਵਾਲਿਓ ਮਿਲੀ ਕਥਿੱਤ ਜਾਣਕਾਰੀ ਦੇ ਮੁਤਾਬਕ ਕੁਝ ਦਿਨ ਪਹਿਲਾਂ ਮਲੋਟ ਵਿੱਚ ਚੋਰੀ ਦੀਆਂ ਦੋ ਕਾਰਾਂ ਦਾ ਇੱਕ ਮਾਮਲਾ ਸੁਰਖ਼ੀਆਂ ਵਿੱਚ ਆਇਆ ਸੀ। ਇਸ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਪਰਚੇ ਵਿੱਚ ਰਿਆਇਤ ਦੇਣ ਦਾ ਮਾਮਲਾ ਉਭਰਦਾ ਦੇਖ ਕੇ ਐਸ.ਐਸ.ਪੀ. ਨੇ ਆਪਣੇ ਪੱਧਰ 'ਤੇ ਇਸ ਮਾਮਲੇ ਦੀ ਕਰਵਾਈ ਮੁੱਢਲੀ ਜਾਂਚ ਉਪਰੰਤ ਐਸ.ਐਚ.ਓ. ਹਰਪ੍ਰੀਤ ਕੌਰ ਨੂੰ ਸਸਪੈਂਡ ਕਰਨ ਦਾ ਫ਼ੈਸਲਾ ਲਿਆ।