ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੀਬੀ ਹਰਸਿਮਰਤ ਕੌਰ ਬਾਦਲ ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੀਬੀ ਹਰਸਿਮਰਤ ਕੌਰ ਬਾਦਲ ।
ਅੰਮ੍ਰਿਤਸਰ, 21 ਫਰਵਰੀ: ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਹਰਸਿਮਰਤ ਕੌਰ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਦਲ ਪਰਿਵਾਰ ਵੱਲੋਂ ਲੜੀਵਾਰ ਚੱਲ ਰਹੇ ਅਖੰਡ ਪਾਠ ਸਾਹਿਬ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਪਹੁੰਚੇ ਸਨ।ਜਿਸ ਤੋਂ ਬਾਅਦ ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਰਸੀਦ ਵੀ ਭੇਜੀ।