ਗੁਜਰਾਤ ਦੇ ਕੱਛ ਵਿੱਚ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ, ਨੌਂ ਦੀ ਮੌਤ, ਵੱਡੀ ਗਿਣਤੀ ’ਚ ਲੋਕ ਜ਼ਖ਼ਮੀ ।

ਗੁਜਰਾਤ ਦੇ ਕੱਛ ਵਿੱਚ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ, ਨੌਂ ਦੀ ਮੌਤ, ਵੱਡੀ ਗਿਣਤੀ ’ਚ ਲੋਕ ਜ਼ਖ਼ਮੀ ।

ਕੱਛ, 21 ਫਰਵਰੀ:- ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਭੁਜ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਕ ਨਿੱਜੀ ਬੱਸ ਅਤੇ ਟਰੱਕ ਵਿਚਕਾਰ ਹੋਈ ਟੱਕਰ ਵਿਚ ਨੌਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਤੇ ਵੱਡੀ ਗਿਣਤੀ ’ਚ ਲੋਕ ਜ਼ਖ਼ਮੀ ਹੋਏ ਹਨ। ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖਚੇ ਉੱਡ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਕੇਰਾ ਅਤੇ ਮੁੰਦਰਾ ਵਿਚਕਾਰ ਹੋਇਆ। ਬੱਸ ਵਿਚ 40 ਤੋਂ ਵੱਧ ਯਾਤਰੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਉੱਥੇ ਪਹੁੰਚੇ ਤੇ ਬਚਾਅ ਕਾਰਜਾਂ ’ਚ ਜੁੱਟ ਗਏ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਅਤੇ 108 ਟੀਮ ਨੂੰ ਦੇ ਦਿਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

Share this post