ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਚਾਰ ਦੀਵਾਰੀ ਅੰਦਰ ਹੀ ਰਹਿੰਦਾ ਹੈ ਲਾਗੂ : ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਚਾਰ ਦੀਵਾਰੀ ਅੰਦਰ ਹੀ ਰਹਿੰਦਾ ਹੈ ਲਾਗੂ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 22 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰਾਂ ਵੱਲੋਂ ਕੱਲ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਘਰ ਪਹੁੰਚ ਉਹਨਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਅਸਤੀਫੇ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ 1925 ਦਾ ਐਕਟ ਦੱਸਿਆ ਗਿਆ ਅਤੇ ਅੱਜ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਵਾਰ ਫਿਰ ਤੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਦੇ ਵਿੱਚ ਨਿਤਰਦੇ ਹੋਏ ਨਜ਼ਰ ਆਏ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਕੱਲ੍ਹ ਹੀ ਐਸਜੀਪੀਸੀ ਤੋਂ ਅਧਿਕਾਰ ਬਾਰੇ ਪਤਾ ਲੱਗਿਆ। ਜਥੇਦਾਰ ਨੇ ਕਿਹਾ ਕਿ ਚਾਰ ਦੀਵਾਰੀ ਦੇ ਅੰਦਰ ਹੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਲਾਗੂ ਰਹਿੰਦਾ ਹੈ। ਪਰ ਮੈਂ ਸਮਝਦਾ ਸੀ ਕਿ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਵਿਸ਼ਵ ਵਿਆਪੀ ਪੱਧਰ ਤੇ ਲਾਗੂ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਤੇ ਹਮੇਸ਼ਾ ਹੱਕ ਚ ਖਲੋਤੇ ਸਨ ਅਤੇ ਉਹਨਾਂ ਵੱਲੋਂ ਉਹਨਾਂ ਦੇ ਹੱਕ ਵਿੱਚ ਹੀ ਪੋਸਟ ਪਾਈ ਸੀ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਮੇਰੀ ਪੋਸਟ ਨੂੰ ਆਧਾਰ ਬਣਾ ਕੇ ਅਸਤੀਫਾ ਦਿੱਤਾ ਗਿਆ ਸੀ ਅਤੇ ਉਹ ਕਹਿਣਾ ਚਾਹੁੰਦੇ ਹਨ ਕਿ ਉਹਨਾਂ ਨੂੰ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੱਤ ਮੈਂਬਰੀ ਟੀਮ ਦੇ ਵਿੱਚ ਰੱਖਿਆ ਗਿਆ ਹੈ ਉਸ ਤੇ ਉਹਨਾਂ ਨੂੰ ਪੂਰਨ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਹਨਾਂ ਨੂੰ ਆਪਣੇ ਅਸਤੀਫੇ ਤੇ ਵੀ ਪੂਰਨ ਵਿਚਾਰ ਕਰਨਾ ਚਾਹੀਦਾ ਹੈ।

Share this post