ਮਨਜਿੰਦਰ ਸਿੰਘ ਸਿਰਸਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ।

ਮਨਜਿੰਦਰ ਸਿੰਘ ਸਿਰਸਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ। 

ਅੰਮ੍ਰਿਤਸਰ, 22 ਫਰਵਰੀ:- ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨੇ ਆਪਣੀ ਸਰਕਾਰ ਬਣਾਈ ਹੈ। ਇਸ ਸਰਕਾਰ ਵਿੱਚ ਪੰਜਾਬ ਤੋਂ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਸਿਰਸਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਭਾਜਪਾ ਦੇ ਮੁੱਖ ਦਫਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਿਰਸਾ ਨੇ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਬਾਰੇ ਕਿਹਾ ਕਿ ਭਾਜਪਾ ਇਕੱਲੇ ਆਪਣੇ ਬਲਬੂਤੇ 'ਤੇ ਚੋਣ ਲੜੇਗੀ ਅਤੇ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਹੀਂ ਕਰੇਗੀ। ਸਿਰਸਾ ਨੇ ਪੰਜਾਬ ਵਿੱਚ ਭਾਜਪਾ ਦੇ ਵਿਕਾਸ ਬਾਰੇ ਵੀ ਵਿਸਤਾਰ ਵਿੱਚ ਦਿੰਦਿਆ ਕਿਹਾ ਕਿ ਪਾਰਟੀ ਪੰਜਾਬ ਦੇ ਹਰ ਖੇਤਰ ਵਿੱਚ ਆਪਣੀ ਮੌਜੂਦਗੀ ਮਜ਼ਬੂਤ ਕਰ ਰਹੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪ੍ਰਤੀਬੱਧ ਹੈ।  ਇਹ ਬਿਆਨ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਲੈ ਕੇ ਆਇਆ ਹੈ, ਕਿਉਂਕਿ ਭਾਜਪਾ ਨੇ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚ ਆਪਣੀ ਮੌਜੂਦਗੀ ਨੂੰ ਵਧਾਉਣ ਲਈ ਕਈ ਕਦਮ ਚੁੱਕੇ ਹਨ। ਪਾਰਟੀ ਦਾ ਇਹ ਫੈਸਲਾ ਆਉਣ ਵਾਲੀਆਂ ਚੋਣਾਂ ਵਿੱਚ ਰਾਜਨੀਤਕ ਗਠਜੋੜਾਂ ਦੇ ਪ੍ਰਭਾਵ ਨੂੰ ਲੈ ਕੇ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।  

Share this post