ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 22 ਫਰਵਰੀ:- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੇ ਚੋਣ ਮਨੋਰਥ ਪੱਤਰ ਅਤੇ ਦਿੱਲੀ ਦੇ ਵਿਕਾਸ ਸਬੰਧੀ ਯੋਜਨਾਵਾਂ ਬਾਰੇ ਚਰਚਾ ਕੀਤੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ 8 ਮਾਰਚ ਤੋਂ ਮਹਿਲਾ ਸਨਮਾਨ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਹੈ। ਸੰਭਵਾਨਾ ਹੈ ਕਿ ਇਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਮੋਦੀ ਕਰ ਸਕਦੇ ਹਨ।