ਅੰਦੋਲਨ ਕਰ ਰਹੇ ਕਿਸਾਨਾਂ ਦੇ ਮੁੱਦੇ ’ਤੇ ਸਰਵ ਉੱਚ ਅਦਾਲਤ ਨੇ 19 ਮਾਰਚ ਤੱਕ ਟਾਲੀ ਸੁਣਵਾਈ
ਅੰਦੋਲਨ ਕਰ ਰਹੇ ਕਿਸਾਨਾਂ ਦੇ ਮੁੱਦੇ ’ਤੇ ਸਰਵ ਉੱਚ ਅਦਾਲਤ ਨੇ 19 ਮਾਰਚ ਤੱਕ ਟਾਲੀ ਸੁਣਵਾਈ
ਨਵੀਂ ਦਿੱਲੀ,1 ਮਾਰਚ:- ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਮੁੱਦੇ ’ਤੇ ਸਰਵ ਉੱਚ ਅਦਾਲਤ ਨੇ ਸੁਣਵਾਈ 19 ਮਾਰਚ ਤੱਕ ਲਈ ਟਾਲ ਦਿੱਤੀ ਹੈ। ਇਹ ਫ਼ੈਸਲਾ ਕੇਂਦਰ ਸਰਕਾਰ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਾਲੇ ਹੋਈ ਦੋ ਦੌਰ ਦੀ ਗੱਲਬਾਤ ਨੂੰ ਧਿਆਨ ’ਚ ਰੱਖਦੇ ਹੋਏ ਕੀਤਾ ਹੈ। ਜਸਟਿਸ ਸੂਰੀਆ ਕਾਂਤ ਤੇ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕਿਹਾ ਕਿ ਸਰਕਾਰ ਤੇ ਕਿਸਾਨਾਂ ਵਿਚਾਲੇ ਤੀਜੇ ਦੌਰ ਦੀ ਗੱਲਬਾਤ 19 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਹੀ ਮਾਮਲੇ ’ਤੇ ਅੱਗੇ ਵਿਚਾਰ ਕੀਤਾ ਜਾ ਸਕਦਾ ਹੈ।