ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਾਥੀ ਸਮੇਤ 6 ਪਿਸਤੌਲ ਅਤੇ ਦਸ ਕਾਰਤੂਸ ਬਰਾਮਦ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਾਥੀ ਸਮੇਤ 6 ਪਿਸਤੌਲ ਅਤੇ ਦਸ ਕਾਰਤੂਸ ਬਰਾਮਦ
ਅੰਮ੍ਰਿਤਸਰ, 1 ਮਾਰਚ:- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ, ਵੱਲੋ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਸਫਲਤਾਪੂਰਵਕ ਪਰਦਾਫਾਸ਼ ਕਰਕੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਾਥੀ ਗੁਰਬਾਜ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 6.32 ਬੋਰ ਪਿਸਤੌਲ ਅਤੇ ਦਸ ਕਾਰਤੂਸ ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਕਿ ਬਰਾਮਦ ਕੀਤੇ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੋਂ ਲਈ ਤਸਕਰੀ ਕੀਤੇ ਗਏ ਸਨ।ਸਪਲਾਈ-ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।