ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵੱਲੋਂ ਕੀਤਾ ਗਿਆ ਹੈ ਵਿਆਪਕ ਪਲਾਨ ਤਿਆਰ : ਸਪੈਸ਼ਲ ਡੀਜੀਪੀ ਜਤਿੰਦਰ ਜੈਨ

ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵੱਲੋਂ ਕੀਤਾ ਗਿਆ ਹੈ ਵਿਆਪਕ ਪਲਾਨ ਤਿਆਰ : ਸਪੈਸ਼ਲ ਡੀਜੀਪੀ ਜਤਿੰਦਰ ਜੈਨ

ਜਨਵਰੀ 2025 ਤੋਂ ਲੈ ਕੇ ਹੁਣ ਤੱਕ 67 ਦੇ ਕਰੀਬ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮੁਕੱਦਮੇ ਦਰਜ : ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ 

ਜਨਵਰੀ 2025 ਤੋਂ ਲੈ ਕੇ ਹੁਣ ਤੱਕ 91 ਨਸ਼ਾ ਤਸਕਰ ਕੀਤੇ ਗ੍ਰਿਫਤਾਰ : ਅਮਨੀਤ ਕੌਂਡਲ 

ਬਠਿੰਡਾ, 1 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਵਿਭਾਗ ਲਗਾਤਾਰ ਸਰਗਰਮ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੈਸ਼ਲ ਡੀਜੀਪੀ ਸ੍ਰੀ ਜਤਿੰਦਰ ਜੈਨ ਨੇ ਅੱਜ ਬਠਿੰਡਾ ਦੇ ਪਿੰਡ ਬੀੜ ਤਲਾਬ ਵਿਖੇ ਸਪੈਸ਼ਲ ਸਰਚ ਅਭਿਆਨ ਤਹਿਤ ਕੀਤੀ ਗਈ ਚੈਕਿੰਗ ਉਪਰੰਤ ਕੀਤਾ। ਇਸੇ ਲੜੀ ਤਹਿਤ ਧੋਬੀਆਣਾ ਬਸਤੀ ਵਿਖੇ ਵੀ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਵੱਲੋਂ ਚੈਕਿੰਗ ਕੀਤੀ ਗਈ। ਇਸ ਮੌਕੇ ਸਪੈਸ਼ਲ ਡੀਜੀਪੀ ਸ੍ਰੀ ਜਤਿੰਦਰ ਜੈਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵਿਭਾਗ ਵੱਲੋਂ ਵਿਆਪਕ ਪਲਾਨ ਤਿਆਰ ਕੀਤਾ ਗਿਆ ਹੈ। ਜ਼ਿਲ੍ਹੇ ਅੰਦਰ ਜਿੱਥੇ ਨਸ਼ੇ ਦੀ ਵੱਧ ਤਸਕਰੀ ਹੋ ਰਹੀ ਹੈ ਉਹਨਾਂ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਉਹਨਾਂ ਥਾਵਾਂ 'ਤੇ ਅਚਨਚੇਤ ਰੇਡ ਕੀਤੀ ਜਾਵੇਗੀ।
ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2025 ਦੇ ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤੱਕ 67 ਦੇ ਕਰੀਬ ਐਨਡੀਪੀਐਸ ਐਕਟ ਦੇ ਤਹਿਤ ਮੁਕਦਮੇ ਦਰਜ ਕੀਤੇ ਗਏ ਹਨ। ਉਹਨਾਂ ਕਿਹਾ ਕਿ ਡਰੱਗ ਡਿਸਪੋਜਲ ਦੀ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਸਾਲ 2025 ਜਨਵਰੀ ਤੋਂ ਲੈ ਕੇ ਹੁਣ ਤੱਕ 60 ਦੇ ਕਰੀਬ ਮੁਕੱਦਮਿਆਂ ਦਾ ਜੋ ਨਸ਼ੇ ਦੀ ਖੇਪ ਬਰਾਮਦ ਕੀਤੀ ਸੀ ਨੂੰ ਡਿਸਪੋਜ ਕੀਤਾ ਜਾ ਚੁੱਕਾ ਹੈ ਜਿਸ ਵਿੱਚ ਵੱਖ-ਵੱਖ ਤਰ੍ਹਾਂ ਦਾ ਨਸ਼ਾ ਸ਼ਾਮਿਲ ਸੀ। ਇਸ ਸਪੈਸ਼ਲ ਸਰਚ ਓਪਰੇਸ਼ਨ ਤਹਿਤ ਜਿੱਥੇ ਸਭ ਤੋਂ ਵੱਧ ਨਸ਼ੇ ਦੀ ਤਸਕਰੀ ਹੁੰਦੀ ਹੈ ਉਹ 20 ਹੋਟ ਸਪੋਟ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ, ਤੇ ਅਚਨਚੇਤੀ ਛਾਪਾ ਮਾਰਿਆ ਜਾਵੇਗਾ। ਅੱਜ ਜੋ ਵੀ ਨਸ਼ੇ ਦੀਆਂ ਖੇਪਾਂ ਪ੍ਰਾਪਤ ਹੋਈਆਂ ਹਨ, ਉਹਨਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਤਰ੍ਹਾਂ ਦੇ ਸਰਚ ਓਪਰੇਸ਼ਨ ਲਗਾਤਾਰ ਭਵਿੱਖ ਵਿੱਚ ਜ਼ਿਲ੍ਹੇ ਅੰਦਰ ਚਲਾਏ ਜਾਣਗੇ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਇਸ ਸਪੈਸ਼ਲ ਸਰਚ ਅਭਿਆਨ ਦੇ ਵਿੱਚ 150 ਦੇ ਕਰੀਬ ਫੋਰਸ ਲਗਾਈ ਗਈ ਹੈ ਅਤੇ ਲੋਕਾਂ ਤੋਂ ਲਗਾਤਾਰ ਪੁੱਛ-ਗਿੱਛ ਕਿਸ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅੱਜ ਜਿਨ੍ਹਾਂ ਨਸ਼ਾ ਤਸਕਰਾਂ ਤੋਂ ਨਸ਼ੇ ਦੀ ਖੇਪ ਬਰਾਮਦ ਹੋਈ ਹੈ ਉਹਨਾਂ 'ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਸਾਲ 2025 ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤੱਕ 91 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 'ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

Share this post