ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਮਾਲੇਰਕੋਟਲਾ ਇਕਾਈ ਵੱਲੋਂ ਆਪਣੀਆਂ ਮੱਗਾਂ ਸਬੰਧੀ ਰੋਸ ਧਰਨਾ
ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਮਾਲੇਰਕੋਟਲਾ ਇਕਾਈ ਵੱਲੋਂ ਆਪਣੀਆਂ ਮੱਗਾਂ ਸਬੰਧੀ ਰੋਸ ਧਰਨਾ
ਮਾਲੇਰਕੋਟਲਾ-05 ਮਰਚ(ਕੁਲਵੰਤ ਸਿੰਘ ਮੁਹਾਲੀ) ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 16 ਸਾਲਾਂ ਤੋਂ ਸੰਘਰਸ਼ ਕਰ ਰਹੇ ਮਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਅੱਜ ਇੱਥੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਖੇ ਤਿੰਨ ਦਿਨਾਂ ਕਰਮ ਛੋੜ ਹੜਤਾਲ ਸ਼ੁਰੂ ਕਰਕੇ ਧਰਨਾ ਸ਼ੁਰੂ ਕੀਤਾ ਗਿਆ। ਇਸ ਸਮੇਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪਾਲਸੀਆਂ ਬਣਾਉਣ ਦਾ ਬਹਾਨਾ ਬਣਾ ਕੇ ਸਿਰਫ਼ ਤੇ ਸਿਰਫ਼ ਵਰਤਿਆ ਹੀ ਗਿਆ ਹੈ। ਵਾਰ-ਵਾਰ ਕੈਬਨਿਟ ਸਬ ਕਮੇਟੀਆਂ ਬਣਾ ਕੇ ਪੰਜ ਸਾਲ ਮਨਰੇਗਾ ਮੁਲਾਜ਼ਮਾਂ ਨੂੰ ਲਾਰਿਆਂ ਵਿੱਚ ਹੀ ਉਲਝਾਇਆ ਜਾਂਦਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਮਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਦੱਬ ਕੇ ਇਸਤੇਮਾਲ ਕੀਤਾ ਹੈ।ਉਨ੍ਹਾਂ ਕਿਹਾ ਕਿ ਰੈਗੂਲਰ ਕਰਨਾ ਤਾਂ ਦੂਰ ਅਜੇ ਤੱਕ ਵੀ ਮਨਰੇਗਾ ਮੁਲਾਜ਼ਮਾਂ ਨੂੰ ਜਿੱਥੇ ਗੁਜ਼ਾਰੇ ਜੋਗੀ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ ਓਥੇ ਨਾ ਤਾਂ ਕੋਈ ਮੈਡੀਕਲ ਸਹੂਲਤ ਮਿਲਦੀ ਹੈ, ਨਾ ਮੌਤ ਉਪਰੰਤ ਵਾਰਿਸਾਂ ਨੂੰ ਕੋਈ ਮੁਆਵਜ਼ਾ ਮਿਲਦਾ ਹੈ, ਨਾ ਹੀ ਨੌਕਰੀ ਮਿਲਦੀ ਹੈ, ਗੰਭੀਰ ਤੋਂ ਗੰਭੀਰ ਬਿਮਾਰੀ ਦੌਰਾਨ ਜਾਂ ਐਕਸੀਡੈਂਟ ਦੌਰਾਨ ਵੀ ਕੋਈ ਇਲਾਜ ਲਈ ਸਹਾਇਤਾ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਨੇ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਮਨਰੇਗਾ ਲੇਖੇ ਲਾ ਦਿੱਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਫਿਰ ਤੋਂ ਨਵੀਂ ਪਾਲਿਸੀ ਬਣਾ ਕੇ, ਕੈਬਨਿਟ ਸਬ ਕਮੇਟੀਆਂ ਬਣਾ-ਬਣਾ ਕੇ ਤਿੰਨ ਸਾਲ ਆਸਾਨੀ ਨਾਲ ਟਪਾ ਲਏ ਹਨ। ਇਸ ਲਈ ਮਨਰੇਗਾ ਮੁਲਾਜ਼ਮਾਂ ਵਿੱਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਪਿਛਲੇ ਦਿਨਾਂ ਦੌਰਾਨ 26 ਫਰਵਰੀ ਤੋਂ ਸਾਰੇ ਪੰਜਾਬ ਵਿੱਚ ਸੂਬਾ ਕਮੇਟੀ ਦੇ ਫ਼ੈਸਲੇ ਸਾਰੇ ਵਿਧਾਇਕਾਂ, ਮੰਤਰੀਆਂ, ਚੇਅਰਮੈਨਾਂ ਨੂੰ ਮੰਗ ਪੱਤਰ ਦਿੱਤੇ ਗਏ। ਅੱਜ ਪੂਰੇ ਪੰਜਾਬ ਵਿੱਚ 5 ਤੋਂ 7 ਮਾਰਚ ਤੱਕ ਮਨਰੇਗਾ ਮੁਲਾਜ਼ਮਾਂ ਨਾਲ ਸੰਬੰਧਿਤ ਦੇ ਹਰ ਤਰ੍ਹਾਂ ਆਨਲਾਈਨ, ਆਨਲਾਈਨ ਅਤੇ ਫ਼ੀਲਡ ਦੇ ਕੰਮ ਮੁਕੰਮਲ ਬੰਦ ਕਰਕੇ ਬਲਾਕ ਪੱਧਰੀ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜੇਕਰ ਫਿਰ ਵੀ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਈ ਤਾਂ 9 ਮਾਰਚ ਨੂੰ ਪੰਜਾਬ ਪੱਧਰ ਦੀ ਮੀਟਿੰਗ ਬੁਲਾ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਸਮੇਂ ਰਜ਼ਤ ਸਿੰਗਲਾ ਡਿਸਟ੍ਰਿਕਟ ਕੋ ਆਰਡੀਨੇਟਰ, ਮੁਹੰਮਦ ਆਸਿਫ਼ ਜੇ ਈ ਨਰੇਗਾ ਰਾਜਿੰਦਰ ਸਿੰਘ,ਬਲਵੰਤ ਸਿੰਘ,ਰਮਨਦੀਪ ਕੌਰ,ਗੁਰਵਿੰਦਰ ਸਿੰਘ,ਅਕਾਸ਼ਦੀਪ ਸਿੰਘ,ਏ ਪੀ ਓ ਮਨਪ੍ਰੀਤ ਕੌਰ, ਏ ਪੀ ਓ ਪੂਨਮ,ਸਰਬਜੀਤ ਸਿੰਘ ਸੀ ਏ,ਜਤਿੰਦਰ ਕੁਮਾਰ, ਸੰਦੀਪ ਕੌਰ,ਗੁਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।