ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 763 ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 763 ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ 

ਚੰਡੀਗੜ੍ਹ, 5 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਦੇ 763 ਨਵ-ਨਿਯੁਕਤ ਨੌਜਵਾਨਾਂ ਨੂੰ ਇਹ ਪੱਤਰ ਵੰਡੇ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ, ਕਾਰਪੋਰੇਸ਼ਨ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਨੌਜਵਾਨਾਂ ਨੂੰ ਦਿੱਤੇ ਗਏ।ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਅਤੇ ਹਰਜੋਤ ਬੈਂਸ ਹਾਜ਼ਰ ਸਨ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੀ ਹੈ ਅਤੇ ਉਨ੍ਹਾਂ ਦਾ ਟੀਚਾ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਹੈ। 

Share this post