ਕੇਜਰੀਵਾਲ ਦੀ ਜਾਰੀ ਰਹੇਗੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ, ਸਕਿਉਰਟੀ ਰਿਵਿਊ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਦਾ ਫ਼ੈਸਲਾ

ਕੇਜਰੀਵਾਲ ਦੀ ਜਾਰੀ ਰਹੇਗੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ, ਸਕਿਉਰਟੀ ਰਿਵਿਊ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਦਾ ਫ਼ੈਸਲਾ 

ਨਵੀਂ ਦਿੱਲੀ, 6 ਮਾਰਚ:- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਜਾਰੀ ਰਹੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਸਮੀਖਿਆ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ਹਾਲਾਂਕਿ, ਇਸ ਬਾਰੇ ਅੱਗੇ ਦਾ ਫ਼ੈਸਲਾ ਆਈਬੀ ਅਤੇ ਦਿੱਲੀ ਪੁਲਿਸ ਦੁਆਰਾ ਖ਼ਤਰੇ ਦੇ ਮੁਲਾਂਕਣ ਤੋਂ ਬਾਅਦ ਲਿਆ ਜਾਵੇਗਾ। ਇਸ ਸਬੰਧ ਵਿਚ, ਦਿੱਲੀ ਪੁਲਿਸ ਦਾ ਸੁਰੱਖਿਆ ਵਿੰਗ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਇਕ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਸਕਦਾ ਹੈ।

Share this post