ਪੰਜਾਬ ਵਿਚ ਨਸ਼ਿਆਂ ਦੀ ਕਮਾਈ ਨਾਲ ਬਣਾਈਆਂ ਬਿਲਡਿੰਗਾਂ ਤੇ ਕੋਠੀਆਂ ਨੂੰ ਆਪਣੇ ਕਬਜ਼ੇ ਵਿਚ ਲਵੇਗੀ ਸਰਕਾਰ : ਭਗਵੰਤ ਮਾਨ

ਪੰਜਾਬ ਵਿਚ ਨਸ਼ਿਆਂ ਦੀ ਕਮਾਈ ਨਾਲ ਬਣਾਈਆਂ ਬਿਲਡਿੰਗਾਂ ਤੇ ਕੋਠੀਆਂ ਨੂੰ ਆਪਣੇ ਕਬਜ਼ੇ ਵਿਚ ਲਵੇਗੀ ਸਰਕਾਰ : ਭਗਵੰਤ ਮਾਨ

ਮੁਹਾਲੀ, 6 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (6 ਮਾਰਚ) ਮੋਹਾਲੀ ਵਿਖੇ 21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਅਤੇ ਆਵਾਜਾਈ ਪ੍ਰਬੰਧਨ ਪ੍ਰਣਾਲੀ (ਪੜਾਅ-1) ਦਾ ਉਦਘਾਟਨ ਕੀਤਾ। ਇਸ ਸਿਸਟਮ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਮੋਹਾਲੀ ਦੀਆਂ ਸਾਰੀਆਂ ਸੜਕਾਂ ਪੁਲਿਸ ਨਿਗਰਾਨੀ ਹੇਠ ਹੋਣਗੀਆਂ। ਇਸ ਤੋਂ ਇਲਾਵਾ ਚੰਡੀਗੜ੍ਹ ਦੀ ਤਰਜ਼ 'ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਈ-ਚਲਾਨ ਜਾਰੀ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ ਪੰਜਾਬ ਵਿਚ ਆਨਲਾਈਨ ਚਲਾਨ ਕੱਟੇ ਜਾਣਗੇ। ਹੁਣ ਏ.ਆਈ. ਨਾਲ ਲੰਿਕ 19 ਪੁਆਇੰਟਾਂ ’ਤੇ ਕੁੱਲ 351 ਕੈਮਰੇ ਲਗਾਏ ਜਾਣਗੇ। ਇਹ ਨਿਯਮ ਪੈਸੇ ਕਮਾਉਣ ਲਈ ਨਹੀਂ ਤੁਹਾਡੀ ਜ਼ਿੰਦਗੀ ਬਚਾਉਣ ਲਈ ਬਣਾਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁਧ ਛੇੜਿਆ ਯੁੱਧ ਕੋਈ ਇਕ ਦਿਨ ਦਾ ਫ਼ੈਸਲਾ ਨਹੀਂ ਸੀ ਇਸ ਨੂੰ ਸ਼ੁਰੂ ਕਰਨ ਲਈ ਬਹੁਤ ਸਾਰੀਆਂ ਮੀਟਿੰਗਾਂ ਕੀਤੀਆਂ ਗਈਆਂ।ਨਸ਼ੇ ਦੇ ਦਲਦਲ ਵਿਚ ਫਸੇ ਨੌਜਵਾਨਾਂ ਦਾ ਕੋਈ ਕਸੂਰ ਨਹੀਂ ਸੀ ਬਲਕਿ ਉਨ੍ਹਾਂ ਨੇ ਰੁਜ਼ਗਾਰ ਨਾ ਮਿਲਣ ਕਾਰਨ ਵਧੀ ਬੇਚੈਨੀ ਕਾਰਨ ਇਸ ਰਸਤੇ ਨੂੰ ਅਪਣਾ ਲਿਆ ਤੇ ਕੁੱਝ ਮਾੜੇ ਲੋਕਾਂ ਨੇ ਇਸ ਦਾ ਫ਼ਾਇਦਾ ਉਠਾ ਕੇ ਉਨ੍ਹਾਂ ਨੂੰ ਹੋਰ ਵੀ ਡੂੰਘੀ ਖੱਡ ਵਿਚ ਧੱਕ ਦਿੱਤਾ।  ਪੰਜਾਬ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ ਜਾਰੀ ਹੈ ਤੇ ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈਆਂ ਬਿਲਡਿੰਗਾਂ ਤੇ ਕੋਠੀਆਂ ਨੂੰ ਸਰਕਾਰ ਆਪਣੇ ਕਬਜ਼ੇ ਵਿਚ ਲਵੇਗੀ। 

Share this post