ਡਰਾਇਵਰ ਦੀ ਅਣਗਹਿਲੀ ਨਾਲ ਸਕੂਲ ਆਫ ਐਮੀਨੈਂਸ ਦੀ ਬੱਸ ਹਾਦਸੇ ਦਾ ਹੋਈ ਸ਼ਿਕਾਰ, ਕਈ ਬੱਚੇ ਜ਼ਖ਼ਮੀ

ਡਰਾਇਵਰ ਦੀ ਅਣਗਹਿਲੀ ਨਾਲ ਸਕੂਲ ਆਫ ਐਮੀਨੈਂਸ ਦੀ ਬੱਸ ਹਾਦਸੇ ਦਾ ਹੋਈ ਸ਼ਿਕਾਰ, ਕਈ ਬੱਚੇ ਜ਼ਖ਼ਮੀ 

ਨਿਹਾਲ ਸਿੰਘ ਵਾਲਾ, 7 ਮਾਰਚ:- ਰਾਮਾ ਤੋਂ ਨਿਹਾਲ ਸਿੰਘ ਵਾਲਾ ਬੱਚਿਆਂ ਨੂੰ ਲੈ ਕੇ ਆ ਰਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਦੀ ਬੱਸ ਡਰਾਇਵਰ ਦੀ ਅਣਗਹਿਲੀ ਨਾਲ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਬੱਸ ਵਿੱਚ ਕਰੀਬ 40 ਬੱਚੇ ਸਨ। ਹਾਦਸੇ ਦੌਰਾਨ ਲੋਕਾਂ ਨੇ ਬੱਸ ਸ਼ੀਸ਼ੇ ਭੰਨ ਕੇ ਬੱਚਿਆਂ ਨੂੰ ਬਾਹਰ ਕੱਢਿਆ।ਰਾਹਤ ਵਾਲੀ ਗੱਲ ਇਹ ਰਹੀ ਕਿ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਕੁਝ ਜ਼ਖ਼ਮੀ ਬੱਚਿਆਂ ਨੂੰ ਨਿੱਜੀ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖ਼ਲ ਕਰਵਾਇਆ ਗਿਆ।

Share this post