ਮਹਾਰਾਸ਼ਟਰ ਸਰਕਾਰ ਨੇ ਰਾਜ ਭਰ ਵਿੱਚ ਆਨੰਦ ਕਾਰਜ ਮੈਰਿਜ ਐਕਟ ਕੀਤਾ ਲਾਗੂ

ਮਹਾਰਾਸ਼ਟਰ ਸਰਕਾਰ ਨੇ ਰਾਜ ਭਰ ਵਿੱਚ ਆਨੰਦ ਕਾਰਜ ਮੈਰਿਜ ਐਕਟ ਕੀਤਾ ਲਾਗੂ 

ਮਹਾਰਾਸ਼ਟਰ, 7 ਫਰਵਰੀ:- ਮਹਾਰਾਸ਼ਟਰ ਸਰਕਾਰ ਨੇ ਸਿੱਖ ਭਾਈਚਾਰੇ ਦੇ ਆਨੰਦ ਕਾਰਜ ਵਿਆਹ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਰਾਜ ਭਰ ਵਿੱਚ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖ ਭਾਈਚਾਰੇ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਇਹ ਨਿਰਦੇਸ਼ ਰਾਜ ਵਿੱਚ ਸਿੱਖ ਵਿਆਹ ਦੀਆਂ ਰਸਮਾਂ ਨੂੰ ਮਾਨਤਾ ਦਿੰਦਾ ਹੈ ਅਤੇ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਨੂੰ ਸੌਖਾ ਬਣਾਉਂਦਾ ਹੈ। ਮਹਾਰਾਸ਼ਟਰ ਸਰਕਾਰ ਦੇ ਘੱਟ ਗਿਣਤੀ ਵਿਕਾਸ ਵਿਭਾਗ ਨੇ ਐਕਟ ਨੂੰ ਲਾਗੂ ਕਰਨ ਸਬੰਧੀ ਰਾਜ ਦੇ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਅਧਿਕਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ 11 ਮੈਂਬਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ 6 ਫਰਵਰੀ 2025 ਨੂੰ ਘੱਟ ਗਿਣਤੀ ਵਿਕਾਸ ਵਿਭਾਗ ਦੇ ਸਕੱਤਰ ਰੁਚੇਸ਼ ਜੈਵਨਸ਼ੀ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ।

Share this post