ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਕੀਤਾ ਸੇਵਾਮੁਕਤ
ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਕੀਤਾ ਸੇਵਾਮੁਕਤ
ਅੰਮ੍ਰਿਤਸਰ, 7 ਮਾਰਚ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਉਨ੍ਹਾਂ ਦੇ ਜਥੇਦਾਰ ਦੇ ਅਹੁਦਿਆਂ ਤੋਂ ਹਟਾਉਣ ਦਾ ਅਹਿਮ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਦੀ ਜਗ੍ਹਾ ਫਿਲਹਾਲ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਅੱਜ ਦੀ ਇਕੱਤਰਤਾ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਤੱਕ ਕੋਈ ਵਿਚਾਰ ਚਰਚਾ ਨਹੀਂ ਸੀ।