ਅੰਤ੍ਰਿੰਗ ਕਮੇਟੀ ਵੱਲੋਂ ਦੋ ਜੱਥੇਦਾਰਾਂ ਨੂੰ ਸੇਵਾਮੁਕਤ ਕਰਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਅਇਆ ਸਾਹਮਣੇ

ਅੰਤ੍ਰਿੰਗ ਕਮੇਟੀ ਵੱਲੋਂ ਦੋ ਜੱਥੇਦਾਰਾਂ ਨੂੰ ਸੇਵਾਮੁਕਤ ਕਰਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਅਇਆ ਸਾਹਮਣੇ 

7 ਮਾਰਚ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਸੇਚਾਮੁਕਤ ਕਰਨ ਤੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਅਇਆ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਂਭੇ ਕਰਨ ਦੇ ਫ਼ੈਸਲੇ 'ਤੇ ਟਿੱਪਣੀ ਕਰਦੇ ਕਿਹਾ ਕਿ ਅੱਜ ਦਾ ਦਿਨ ਸਿੱਖ ਕੌਮ ਲਈ, ਸਿੱਖ ਸੰਸਥਾਵਾਂ ਤੇ ਸਾਰਿਆਂ ਲਈ ਕਾਲਾ ਦਿਨ ਹੈ। ਅੱਜ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਂਭੇ ਕਰ ਦਿੱਤਾ ਗਿਆ। ਦੋਹਾਂ ਨੂੰ ਹਟਾਉਣ ਦਾ ਕਾਰਨ 2 ਦਸੰਬਰ ਵਾਲਾ ਹੁਕਮਨਾਮਾ ਹੈ। ਮੇਰੀ ਕਿਰਦਾਰਕੁਸ਼ੀ ਪਿੱਛੇ ਵੀ 2 ਦਸੰਬਰ ਵਾਲਾ ਹੁਕਮਨਾਮਾ ਸੀ। ਅੱਜ ਸੰਸਥਾਵਾਂ ਦਾ ਦੁਰਉਪਯੋਗ ਕਰਨ ਵਾਲੇ ਪ੍ਰਵਾਰ ਦੀ ਜੜ੍ਹ ਪੁੱਟੀ ਗਈ ਹੈ। ਇਹ ਬਹੁਤ ਹੀ ਮੰਦਭਾਗਾ ਫ਼ੈਸਲਾ ਹੈ।

Share this post