ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ, ਸਰਪੰਚ ਜਸਬੀਰ ਸਿੰਘ ਫੌਜੀ
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ, ਸਰਪੰਚ ਜਸਬੀਰ ਸਿੰਘ ਫੌਜੀ
10 ਮਾਰਚ (ਗੁਰਪ੍ਰੀਤ ਸਿੰਘ/ ਕਾਦੀਆਂ):- ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਉਹਨਾਂ ਦੀ ਰੁਚੀ ਨੂੰ ਵਧਾਉਣਾ ਅੱਜ ਸਮੇਂ ਦਾ ਮੁੱਖ ਉਦੇਸ਼ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਕਿ ਅਸੀਂ ਆਪਣੇ ਪਿੰਡ ਪਧਰੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜੀਏ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਅਧੀਨ ਪੈਂਦੇ ਪਿੰਡ ਦੁਨੀਆਂ ਸੰਧੂ ਤੋਂ ਸਰਪੰਚ ਜਸਬੀਰ ਸਿੰਘ ਫੌਜੀ ਬਲਾਕ ਪ੍ਰਧਾਨ ਦੇ ਵੱਲੋਂ ਕੀਤਾ ਗਿਆ। ਗੱਲਬਾਤ ਦੌਰਾਨ ਸਰਪੰਚ ਜਸਬੀਰ ਸਿੰਘ ਫੌਜੀ ਨੇ ਦੱਸਿਆ ਕਿ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਯਤਨਾ ਸਦਕਾ ਪਿੰਡ ਦੀ ਸਮੁੱਚੀ ਪੰਚਾਇਤ ਨੇ ਪਿੰਡ ਦੇ ਨੌਜਵਾਨਾਂ ਨੂੰ ਗਰਾਊਂਡ ਦੇ ਵਿੱਚ ਵਾਲੀਬਾਲ ਨੈੱਟ ਲਗਾ ਕੇ ਦਿੱਤਾ ਅਤੇ ਨਾਲ ਹੀ ਵਾਲੀਬਾਲ ਖੇਡਣ ਦੇ ਲਈ ਨੌਜਵਾਨਾਂ ਨੂੰ ਫੁੱਟਬਾਲ ਦੇ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਸਰਪੰਚ ਜਸਬੀਰ ਸਿੰਘ ਫੌਜੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲਗਾਤਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਲਈ ਪਿੰਡਾਂ ਦੇ ਵਿੱਚ ਸਟੇਡੀਅਮ ਸਥਾਪਿਤ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾ ਰਹੀ ਹੈ। ਜਿਸ ਦੇ ਚਲਦਿਆਂ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਹਲਕਾ ਬਟਾਲਾ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਜੋ ਕਿ ਸ਼ਲਗਾਯੋਗ ਹਨ। ਉਨਾਂ ਨੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਓ ਅੱਗੇ ਆ ਕੇ ਸਮਾਜ ਦੇ ਵਿੱਚ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਦੇ ਲਈ ਖੇਡਾਂ ਵੱਲ ਜੋੜੀਏ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਕਰੀਏ । ਸਰਪੰਚ ਜਸਬੀਰ ਸਿੰਘ ਫੌਜੀ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ। ਅਤੇ ਕਿਸੇ ਵੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਅਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਪ੍ਰਤੀ ਸਰਕਾਰ ਵੱਲੋਂ ਮਿਲਣ ਵਾਲੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਤੇ ਦਿੱਤੀਆਂ ਜਾਣਗੀਆਂ । ਇਸ ਮੌਕੇ ਸਰਪੰਚ ਜਸਬੀਰ ਸਿੰਘ ਫੌਜੀ ਦੇ ਨਾਲ ਉਨਾਂ ਦੇ ਸਮੁੱਚੇ ਪੰਚਾਇਤ ਮੈਂਬਰ ਅਤੇ ਪਿੰਡ ਦੇ ਲੋਕ ਤੇ ਨੌਜਵਾਨ ਹਾਜ਼ਰ ਸਨ।