ਵਿਰਾਸਤੀ ਮੇਲਾ-2025:- ਵਧੀਕ ਡਿਪਟੀ ਕਮਿਸ਼ਨਰ ਵਲੋਂ ਕਲਚਰਲ ਕਮੇਟੀ ਦੀ ਮੀਟਿੰਗ
ਵਿਰਾਸਤੀ ਮੇਲਾ-2025:- ਵਧੀਕ ਡਿਪਟੀ ਕਮਿਸ਼ਨਰ ਵਲੋਂ ਕਲਚਰਲ ਕਮੇਟੀ ਦੀ ਮੀਟਿੰਗ
ਵੱਖ-ਵੱਖ ਕਾਲਜਾਂ ਦੇ ਨੁਮਾਇੰਦਿਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਦੀ ਲਿਸਟ 12 ਤੱਕ ਭੇਜਣ ਲਈ ਕਿਹਾ
ਫਗਵਾੜਾ, 10 ਮਾਰਚ (ਅਸ਼ੋਕ ਗੋਗਨਾ):- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਸੈਨਿਕ ਸਕੂਲ ਵਿਖੇ 20 ਮਾਰਚ ਤੋਂ 23 ਮਾਰਚ ਤੱਕ ਕਰਵਾਏ ਜਾ ਰਹੇ ਵਿਰਾਸਤੀ ਮੇਲਾ-2025 ਸਬੰਧੀ ਗਠਿਤ ਕਲਰਚਲ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਲਚਰਲ ਕਮੇਟੀ ਦੇ ਮੈਂਬਰ ਜਿਲ੍ਹਾ ਲੋਕ ਸੰਪਰਕ ਅਫਸਰ ਕਪੂਰਥਲਾ ਸੁਬੇਗ ਸਿੰਘ , ਜ਼ਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਵੀ ਹਾਜ਼ਰ ਸਨ ।
ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਕਿ ਸੈਨਿਕ ਸਕੂਲ ਵਿਖੇ ਕਰਵਾਏ ਜਾ ਰਹੇ ਵਿਰਾਸਤੀ ਮੇਲਾ-2025 ਵਿਚ ਕਲਰਚਲ ਪੇਸ਼ਕਾਰੀਆਂ ਦੇਣ ਲਈ ਆਪੋ-ਆਪਣੇ ਕਾਲਜ ਦੇ ਹੋਣਹਾਰ ਕਲਾਕਾਰ ਵਿਿਦਆਰਥੀਆਂ ਨੂੰ ਤਿਆਰ ਕੀਤਾ ਜਾਵੇ ਤਾਂ ਜੋ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣ।
ਉਨ੍ਹਾਂ ਹਾਜ਼ਰ ਸਮੂਹ ਕਾਲਜਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਦੀ ਲਿਸਟ 12 ਮਾਰਚ ਤੱਕ ਹਰ ਹਾਲ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਵਿਿਦਆਰਥੀਆਂ ਨੂੰ ਜ਼ਿਲ੍ਹਾ ਪ਼੍ਰਸ਼ਾਸ਼ਨ ਵੱਲੋਂ ਪ੍ਰਸ਼ੰਸ਼ਾ ਪੱਤਰ ਵੀ ਦਿੱਤੇ ਜਾਣਗੇ ।
ਇਸ ਮੌਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਕਪੂਰਥਲਾ, ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ, ਹਿੰਦੂ ਕੰਨਿਆ ਕਾਲਜ, ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ, ਲਾਇਲਪੁਰ ਖਾਲਸਾ ਕਾਲਜ ਕਪੂਰਥਲਾ, ਕਮਲਾ ਨਹਿਰੂ ਕਾਲਜ ਫਗਵਾੜਾ, ਰਾਮਗੜ੍ਹੀਆ ਕਾਲਜ ਫਗਵਾੜਾ, ਗੁਰੂ ਨਾਨਕ ਭਾਈ ਲਾਲੋ ਰਾਮਗੜ੍ਹੀਆ ਕਾਲਜ ਫਾਰ ਵੂਮੈਨ ਫਗਵਾੜਾ, ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਐਸ.ਡੀ ਕਾਲਜ ਸੁਲਤਾਨਪੁਰ ਲੋਧੀ ਦੇ ਨੁਮਾਇੰਦਿਆਂ ਤੋਂ ਇਲਾਵਾ ਕਮੇਟੀ ਦੇ ਮੈਂਬਰ ਹਾਜ਼ਰ ਸਨ।