ਸਾਬਕਾ ਮੈਂਬਰ ਨਿਰਮਲ ਸਿੰਘ ਭੜੋ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤਾ ਦੁੱਖ ਪ੍ਰਗਟ

ਸਾਬਕਾ ਮੈਂਬਰ ਨਿਰਮਲ ਸਿੰਘ ਭੜੋ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤਾ ਦੁੱਖ ਪ੍ਰਗਟ
   

   ਅੰਮ੍ਰਿਤਸਰ 10 ਮਾਰਚ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸ. ਨਿਰਮਲ ਸਿੰਘ ਭੜੋ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਨਿਰਮਲ ਸਿੰਘ ਭੜੋ ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ। ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਸ. ਨਿਰਮਲ ਸਿੰਘ ਭੜੋ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Share this post