ਚੰਡੀਗੜ੍ਹ ’ਚ ਤੇਜ਼ ਰਫਤਾਰ ਕਾਰ ਨੇ ਦੋ ਐਕਟਿਵਾ ਨੂੰ ਮਾਰੀ ਟੱਕਰ, ਇੱਕ ਦੀ ਮੌਤ, 2 ਮਹਿਲਾਵਾਂ ਜ਼ਖਮੀ
ਚੰਡੀਗੜ੍ਹ ’ਚ ਤੇਜ਼ ਰਫਤਾਰ ਕਾਰ ਨੇ ਦੋ ਐਕਟਿਵਾ ਨੂੰ ਮਾਰੀ ਟੱਕਰ, ਇੱਕ ਦੀ ਮੌਤ, 2 ਮਹਿਲਾਵਾਂ ਜ਼ਖਮੀ
ਚੰਡੀਗੜ੍ਹ, 11 ਮਾਰਚ:- ਬੀਤੀ ਰਾਤ ਚੰਡੀਗੜ੍ਹ ’ਚ ਸੈਕਟਰ 4 ਦੇ ਪੈਟਰੋਲ ਪੰਪ ਨੇੜੇ ਤੇਜ਼ ਰਫਤਾਰ ਕਾਰ ਨੇ ਦੋ ਐਕਟਿਵਾ ਨੂੰ ਟੱਕਰ ਮਾਰ ਦਿੱਤਾ ਸੀ। ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਮੌਕੇ ’ਤੇ ਇੱਕ ਨੌਜਵਾਨ ਦੀ ਮੌਤ ਹੋ ਗਈ।ਜਦਕਿ ਦੋ ਨੂੰ ਗੰਭੀਰ ਹਾਲਤ ’ਚ ਪੀਜੀਆਈ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਸੋਮਵਾਰ ਰਾਤ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਐਕਟਿਵਾ ਸਵਾਰ ਦੋ ਔਰਤਾਂ ਨੂੰ ਟੱਕਰ ਮਾਰੀ ਅਤੇ ਫਿਰ ਉਨ੍ਹਾਂ ਅੱਗੇ ਇੱਕ ਹੋਰ ਐਕਟਿਵਾ ਚਾਲਕ ਨੂੰ ਕੁਚਲ ਦਿੱਤਾ। ਐਕਟਿਵਾ ਕਾਰ ਦੇ ਇੰਜਣ ਵਿੱਚ ਫਸ ਗਈ ਅਤੇ ਕਾਰ ਇਸਨੂੰ ਕਾਫ਼ੀ ਦੂਰ ਤੱਕ ਘਸੀਟਦੀ ਰਹੀ। ਇਸ ਤੋਂ ਬਾਅਦ ਕਾਰ ਬਿਜਲੀ ਦੇ ਖੰਭੇ, ਟ੍ਰੈਫਿਕ ਸਾਈਨ ਬੋਰਡ ਨੂੰ ਤੋੜ ਕੇ ਇੱਕ ਦਰੱਖਤ ਨਾਲ ਟਕਰਾ ਗਈ।