ਲੋਕ ਸਭਾ ਵਿਚ ਦਾਖਲ ਨਹੀਂ ਹੋ ਸਕਣਗੇ ਭਾਈ ਅੰਮ੍ਰਿਤਪਾਲ ਸਿੰਘ, ਪਰ ਮੈਂਬਰਸ਼ਿਪ ਰਹੇਗੀ ਬਰਕਰਾਰ

ਲੋਕ ਸਭਾ ਵਿਚ ਦਾਖਲ ਨਹੀਂ ਹੋ ਸਕਣਗੇ ਭਾਈ ਅੰਮ੍ਰਿਤਪਾਲ ਸਿੰਘ, ਪਰ ਮੈਂਬਰਸ਼ਿਪ ਰਹੇਗੀ ਬਰਕਰਾਰ

12 ਮਾਰਚ: ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਉੱਚ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।ਭਾਈ ਅੰਮ੍ਰਿਤਪਾਲ ਸਿੰਘ ਲੋਕ ਸਭਾ ਵਿਚ ਦਾਖਲ ਨਹੀਂ ਹੋ ਸਕਣਗੇ ਪਰ ਉਹਨਾਂ ਦੀ ਮੈਂਬਰਸ਼ਿਪ ਬਰਕਰਾਰ ਰਹੇਗੀ।ਅਸਲ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਉਹਨਾਂ ਨੂੰ ਲੋਕ ਸਭਾ ਵਿਚ ਸ਼ਾਮਲ ਹੋਣ ਦਿੱਤਾ ਜਾਵੇ ਕਿਉਂਕਿ 60 ਦਿਨਾਂ ਤੱਕ ਸੈਸ਼ਨ ਵਿਚ ਭਾਗ ਨਾ ਲੈਣ ’ਤੇ ਉਹਨਾਂ ਦੀ ਮੈਂਬਰਸ਼ਿਪ  ਖ਼ਤਮ ਹੋਣ ਦਾ ਖ਼ਤਰਾ ਹੈ।ਇਸ ’ਤੇ ਅਦਾਲਤ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਹੁਣ ਸੰਸਦ ਕਮੇਟੀ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ 53 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਹੈ। ਇਸਦਾ ਮਤਲਬ ਹੈ ਕਿ ਉਹਨਾਂ ’ਤੇ 60 ਦਿਨਾਂ ਵਾਲੀ ਸ਼ਰਤ ਲਾਗੂ ਨਹੀਂ ਹੋਵੇਗੀ ਤੇ ਉਹ ਲੋਕ ਸਭਾ ਮੈਂਬਰ ਬਣੇ ਰਹਿਣਗੇ।

Share this post