ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਸਪਾਲ ਸਿੰਘ ਅਤੇ ਅਧਿਕਾਰੀ ਗੁਰਵੇਲ ਸਿੰਘ ਦੋਨਾਂ ਦੇ ਕੀਤੇ ਗਏ ਤਬਾਦਲੇ
ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਸਪਾਲ ਸਿੰਘ ਅਤੇ ਅਧਿਕਾਰੀ ਗੁਰਵੇਲ ਸਿੰਘ ਦੋਨਾਂ ਦੇ ਕੀਤੇ ਗਏ ਤਬਾਦਲੇ
ਅੰਮ੍ਰਿਤਸਰ, 13 ਮਾਰਚ:- ਗਿਆਨੀ ਰਘਬੀਰ ਸਿੰਘ ਜੀ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰਨ ਤੋਂ ਬਾਅਦ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਮੈਨੇਜਰ ਜਸਪਾਲ ਸਿੰਘ ਜੋ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦੇ ਨਾਲ ਸਕੱਤਰੇਤ ਵਿਖੇ ਨਿੱਜੀ ਸਹਾਇਕ ਵੱਜੋਂ ਚੱਲ ਰਹੇ ਸਨ ਅਤੇ ਅਧਿਕਾਰੀ ਗੁਰਵੇਲ ਸਿੰਘ ਦੋਨਾਂ ਦੀਆਂ ਤੁਰੰਤ ਪ੍ਰਭਾਵ ਨਾਲ ਮੰਗਲਵਾਰ ਨੂੰ ਬਦਲੀਆਂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਆਡਰ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਐਡੀਸ਼ਨਲ ਮੈਨੇਜਰ ਜਸਪਾਲ ਸਿੰਘ ਹੁਣ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ 'ਚ ਐਡੀਸ਼ਨਲ ਮੈਨੇਜਰ ਵਜੋਂ ਡਿਊਟੀ ਨਿਭਾਉਣਗੇ ਜਦ ਕਿ ਗੁਰਵੇਲ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਅਕਾਊਂਟ ਬ੍ਰਾਂਚ ਵਿੱਚ ਤਾਇਨਾਤ ਕੀਤਾ ਗਿਆ ਹੈ। ਜਸਪਾਲ ਸਿੰਘ ਦੀ ਥਾਂ ਤੇ ਸਿੱਖ ਰੈਫਰੈਂਸ ਲਾਇਬਰੇਰੀ ਦੇ ਇੰਚਾਰਜ ਬਗੀਚਾ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਦੂਜੇ ਪਾਸੇ ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਭੁੱਟਰ ਦੀ ਥਾਂ ਚਰਨਜੀਤ ਸਿੰਘ ਨੂੰ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।