ਜਲੰਧਰ ‘ਚ ਬਰਫ਼ ਫੈਕਟਰੀ ਵਿੱਚੋਂ ਅਮੋਨੀਆ ਗੈਸ ਲੀਕ

ਜਲੰਧਰ ‘ਚ ਬਰਫ਼ ਫੈਕਟਰੀ ਵਿੱਚੋਂ ਅਮੋਨੀਆ ਗੈਸ ਲੀਕ 

ਜਲੰਧਰ, 13 ਮਾਰਚ:- ਜਲੰਧਰ ਦੇ ਮਕਸੂਦਾਂ ਨੇੜੇ ਆਨੰਦ ਨਗਰ ਵਿੱਚ ਸਥਿਤ ਇੱਕ ਬਰਫ਼ ਫੈਕਟਰੀ ਵਿੱਚੋਂ ਅਮੋਨੀਆ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਵੇਂ ਹੀ ਗੈਸ ਲੀਕ ਹੋਣ ਬਾਰੇ ਪਤਾ ਲੱਗਾ ਤਾਂ ਮੌਕੇ ਉਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਘਟਨਾ ਵਾਲੇ ਸਥਾਨ ‘ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਰਿਹਾਇਸ਼ੀ ਇਲਾਕੇ ਵਿਚ ਆਈਸ ਦੀ ਫੈਕਟਰੀ ਬਿਨਾਂ ਐੱਨ. ਓ. ਸੀ. ਤੋਂ ਚੱਲ ਰਹੀ ਸੀ। ਫਿਲਹਾਲ ਮੌਕੇ ਉਤੇ ਪ੍ਰਸ਼ਾਸਨ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Ads

Share this post