ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ; ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਸੁੱਟਿਆ ਬੰਬ।
ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ; ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਸੁੱਟਿਆ ਬੰਬ।
ਅੰਮ੍ਰਿਤਸਰ, 15 ਮਾਰਚ:- ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਮੰਦਰ 'ਤੇ ਬੰਬ ਵਰਗੀ ਕੋਈ ਚੀਜ਼ ਸੁੱਟ ਕੇ ਹਮਲਾ ਕੀਤਾ। ਸੀਸੀਟੀਵੀ ਵੀਡੀਓ ਵਿੱਚ ਹਮਲਾ ਸਾਫ਼ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਸੀਸੀਟੀਵੀ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਦੇਰ ਰਾਤ ਲਗਭਗ 12:35 ਵਜੇ ਵਾਪਰੀ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਸ ਸਮੇਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ, ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਿਆ।