ਸਮੂਹ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦੀ ਬੁੱਢਾ ਦਲ ਦੇ ਮੁਖੀ ਨੇ ਸੱਦੀ ਮੀਟਿੰਗ

ਸਮੂਹ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦੀ ਬੁੱਢਾ ਦਲ ਦੇ ਮੁਖੀ ਨੇ ਸੱਦੀ ਮੀਟਿੰਗ 

ਸ੍ਰੀ ਅਨੰਦਪੁਰ ਸਾਹਿਬ, 15 ਮਾਰਚ:- ਗੁਰੂ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਦੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਜਥੇਦਾਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦੀ ਬਾਗ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆ ਦਸਿਆ ਕਿ ਨਿਹੰਗ ਸਿੰਘਾਂ ਦੀ ਪੁਰਾਤਨ ਸਮੇਂ ਤੋਂ ਚਲੀ ਆਉਂਦੀ ਰਵਾਇਤ ਮੁਤਾਬਕ ਹਰ ਸਾਲ ਦੀ ਤਰ੍ਹਾਂ ਧਾਰਮਿਕ, ਸਮਾਜਿਕ ਪ੍ਰਸਥਿਤੀਆਂ ਤੇ ਸਮੁੱਚੇ ਹਲਾਤਾਂ ਤੇ ਵਿਚਾਰ ਚਰਚਾ ਕਰਕੇ ਇਕਮਤ ਇਕਸੁਰ ਹੋ ਕੇ ਨਿਹੰਗ ਸਿੰਘਾਂ ਵੱਲੋਂ ਗੁਰਮਤੇ ਸੋਧੇ ਜਾਣਗੇ। ਇਹ ਲੋਕ ਨਿਹੰਗ ਸਿੰਘ ਮੁਖੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਗੁ: ਸ਼ਹੀਦੀ ਬਾਗ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਿਤੀ 16 ਮਾਰਚ ਨੂੰ ਸਵੇਰੇ 11 ਵਜੇ ਹੋਵੇਗੀ।

Ads

Share this post