ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ,

ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ,

17 ਮਾਰਚ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁੜ ਮੁਲਾਕਾਤ ਕਰਨ ਦੇ ਲਈ ਅੰਤ੍ਰਿੰਗ ਕਮੇਟੀ ਮੈਂਬਰ ਹੁਸ਼ਿਆਰਪੁਰ ਲਈ ਰਵਾਨਾ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ ਹੈ। 

Ads

Share this post