ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਰਦਾਫਾਸ਼, 8.084 ਕਿਲੋਗ੍ਰਾਮ ਹੈਰੋਇਨ ਬਰਾਮਦ

ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਰਦਾਫਾਸ਼, 8.084 ਕਿਲੋਗ੍ਰਾਮ ਹੈਰੋਇਨ ਬਰਾਮਦ 


ਅੰਮ੍ਰਿਤਸਰ, 17 ਮਾਰਚ:- ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਧਰਮਿੰਦਰ ਸਿੰਘ ਉਰਫ ਸੋਨੂੰ ਨੂੰ ਗ੍ਰਿਫ਼ਤਾਰ ਕਰਕੇ ਇੱਕ ਸਰਹੱਦ ਪਾਰ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਅਤੇ 8.084 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਵਿਅਕਤੀ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਅਜਨਾਲਾ ਸੈਕਟਰ ਨੂੰ ਡਰੋਨ ਰਾਹੀਂ ਖੇਪ ਸੁੱਟਣ ਲਈ ਵਰਤ ਰਿਹਾ ਸੀ।
ਬਰਾਮਦਗੀ: 8.084 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ 30 ਬੋਰ ਸਮੇਤ ਪੰਜ ਜ਼ਿੰਦਾ ਕਾਰਤੂਸ। ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਤਹਿਤ ਥਾਣਾ ਮਜੀਠਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਉਨ੍ਹਾਂ ਦੀਆਂ ਜਾਇਦਾਦਾਂ ਸਮੇਤ ਪੂਰੇ ਡਰੱਗ ਅਤੇ ਵਿੱਤੀ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕਰੇਗੀ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਵਚਨਬੱਧ ਹੈ।

Ads

Share this post