ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਵਾਪਸ ਲੈਣ ਦਾ ਐਲਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਸਤੀਫਾ ਵਾਪਸ ਲੈਣ ਦਾ ਐਲਾਨ

ਹੁਸ਼ਿਆਰਪੁਰ, 18 ਮਾਰਚ:- ਅੱਜ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਵਿਖੇ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਲਿਆ ਹੈ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਖਾਲਸਾ ਪੰਥ ਦਾ ਹੁਕਮ ਸਿਰ ਮੱਥੇ ਪ੍ਰਵਾਨ ਕੀਤਾ ਹੈ। ਮਨ ’ਚ ਜੋ ਵੀ ਸ਼ੰਕੇ ਸੀ, ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਦੂਰ ਹੋ ਗਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਕਈ ਉੱਗੇ ਲੀਡਰ ਉਹਨ੍ਾਂ ਦੇ ਘਰ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਪਹੁੰਚੇ ਸਨ। ਇੱਥੋਂ ਤੱਕ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜਦੋਂ ਅਹੁਦਾ ਨਸ਼ੀਨ ਸਨ ਤਾਂ ਉਸ ਵਕਤ ਉਹ ਵੀ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਸਨ। ਪਰ ਹਰਜਿੰਦਰ ਸਿੰਘ ਧਾਮੀ ਆਪਣੀ ਗੱਲ ਤੇ ਬਜਿੱਧ ਸਨ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ ਪਰ ਆਖਰਕਾਰ ਅੱਜ ਸੁਖਬੀਰ ਬਾਦਲ ਦੇ ਉਨਾਂ ਦੇ ਘਰ ਜਾ ਕੇ ਗੱਲ ਕਰਨ ਤੋਂ ਬਾਅਦ ਉਹ ਮਨ ਨਹੀਂ ਗਏ ਹਨ॥

Ads

Share this post